ਨਸ਼ਾ ਤਸਕਰਾਂ ਨੇ 3 ਨੌਜਵਾਨਾਂ ਨੂੰ ਕਾਰ ਨਾਲ ਦਰੜਿਆ 1 ਨੌਜਾਵਾਨ ਦੀ ਮੌ.ਤ, 2 ਜ਼ਖ਼.ਮੀ

17/08/2024 | Public Times Bureau | panjab

ਪਿੰਡ ਚਕਲੀ ਮੰਗਾ ਤੂੰ ਪਿੰਡ ਖੇੜਾ ਮਾਰਗ ਤੇ ਰਾਤ ਭਿਆਨਕ ਦਰਦਨਾਕ ਘਟਨਾ ਵਾਪਰੀ ਜਿਸ ਵਿਚ ਨਸ਼ਾ ਤਸਕਰਾਂ ਨੇ ਮੋਟਰਸਾਈਕਲ ’ਤੇ ਜਾਂਦੇ 3 ਨੌਜਵਾਨਾਂ ਨੂੰ ਗੱਡੀ ਚੜਾ ਕੇ ਬੁਰੀ ਤਰ੍ਹਾਂ ਦਰੜਿਆ ਜਿਨ੍ਹਾਂ ’ਚੋਂ ਇੱਕ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਬਾਕੀ 2 ਨੌਜਵਾਨ ਸੋਹਣ ਸਿੰਘ ਤੇ ਮਨਮੋਹਣ ਸਿੰਘ ਜਖ਼ਮੀ ਹੋ ਗਏ।ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਨੂੰ ਫੋਨ ਆਇਆ ਕਿ ਉਸਦੇ ਇੱਕ ਰਿਸ਼ਤੇਦਾਰ ਦੀ ਕਾਰ ਖ਼ਰਾਬ ਹੋ ਗਈ ਹੈ ਜਿਸ ’ਤੇ ਉਹ ਆਪਣੇ ਮੋਟਰਸਾਈਕਲ ’ਤੇ ਸੋਹਣ ਸਿੰਘ ਤੇ ਮਨਮੋਹਣ ਸਿੰਘ ਨੂੰ ਨਾਲ ਲੈ ਕੇ ਪਿੰਡ ਚਕਲੀ ਮੰਗਾਂ ਵੱਲ ਨੂੰ ਚਲਾ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਚਕਲੀ ਮੰਗਾ ਦਾ ਇੱਕ ਵਿਅਕਤੀ ਮਲਕੀਤ ਸਿੰਘ ਉਰਫ਼ ਮੰਤਰੀ ਅਤੇ ਸੋਨੂੰ ਜੋ ਕਿ ਦੋਵੇਂ ਭਰਾ ਨਸ਼ਾ ਵੇਚਣ ਦਾ ਕੰਮ ਕਰਦੇ ਹਨ, ਉਨ੍ਹਾਂ ਨਾਲ ਕੁਲਵਿੰਦਰ ਸਿੰਘ ਦੀ ਕੋਈ ਤਕਰਾਰਬਾਜ਼ੀ ਹੋ ਗਈ ਅਤੇ ਪਹਿਲਾਂ ਵੀ ਪਿੰਡ ਵਾਲੇ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਦੇ ਸਨ। ਕੁਲਵਿੰਦਰ ਸਿੰਘ ਆਪਣੇ 2 ਸਾਥੀਆਂ ਸਮੇਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਚਕਲੀ ਮੰਗਾਂ ਤੋਂ ਵਾਪਸ ਖੇੜਾ ਜਾ ਰਿਹਾ ਸੀ ਤਾਂ ਮਲਕੀਤ ਸਿੰਘ ਉਰਫ਼ ਮੰਤਰੀ ਤੇ ਉਸਦਾ ਭਰਾ ਸੋਨੂੰ ਅਤੇ ਕੁਝ ਹੋਰ ਅਣਪਛਾਤੇ ਵਿਅਕਤੀ ਜੋ ਕਾਰ ਵਿਚ ਸਵਾਰ ਸਨ, ਉਨ੍ਹਾਂ ਨੇ ਮਾਰ ਦੇਣ ਦੀ ਨੀਅਤ ਨਾਲ ਕੁਲਵਿੰਦਰ ਸਿੰਘ ਤੇ ਉਸਦੇ ਸਾਥੀਆਂ ’ਤੇ ਕਾਰ ਚੜਾ ਦਿੱਤੀ ਜਿਸ ਕਾਰਨ ਉਹ ਜਖ਼ਮੀ ਹੋ ਕੇ ਸੜਕ ’ਤੇ ਡਿੱਗ ਗਏ। ਇਨ੍ਹਾਂ ਕਾਰ ਸਵਾਰਾਂ ਨੇ ਵਾਰ-ਵਾਰ ਕਾਰ ਚੜਾ ਕੇ ਕੁਚਲਣ ਦੀ ਕੋਸ਼ਿਸ਼ ਕੀਤੀ ਅਤੇ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ।

ਜ਼ਖ਼ਮੀਆਂ ਨੂੰ ਜਦੋਂ ਹਸਪਤਾਲ ਲਿਆਂਦਾ ਤਾਂ ਉੱਥੇ ਕੁਲਵਿੰਦਰ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦੇ ਦਿੱਤਾ। ਹਸਪਤਾਲ ਵਿਚ ਇਲਾਜ ਅਧੀਨ ਸੋਹਣ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੇ ਉਨ੍ਹਾਂ ’ਤੇ ਗੱਡੀ ਚੜਾਈ ਹੈ ਉਹ ਨਸ਼ਾ ਵੇਚਣ ਤੇ ਨਸ਼ਾ ਕਰਨ ਦੇ ਆਦੀ ਹਨ। ਮਾਛੀਵਾੜਾ ਪੁਲਿਸ ਥਾਣਾ ਵਿਚ ਮਲਕੀਤ ਸਿੰਘ ਉਰਫ਼ ਮੰਤਰੀ ਨਾਮ ਦਾ ਵਿਅਕਤੀ ਜੋ ਕਿ ਪਿੰਡ ਚਕਲੀ ਮੰਗਾਂ ਦਾ ਵਾਸੀ ਹੈ, ਉਸ ਉੱਪਰ ਨਸ਼ੇ ਦੇ ਮਾਮਲੇ ਵੀ ਦਰਜ ਹਨ। ਮ੍ਰਿਤਕ ਕੁਲਵਿੰਦਰ ਸਿੰਘ ਵਿਆਹਿਆ ਹੋਇਆ ਸੀ ਜੋ ਕਿ 2 ਬੱਚਿਆਂ ਦਾ ਪਿਤਾ ਹੈ ਅਤੇ ਸਮਰਾਲਾ ਵਿਖੇ ਇੱਕ ਪ੍ਰਾਈਵੇਟ ਬੈਂਕ ਦਾ ਮੈਨੇਜਰ ਸੀ। ਪੁਲਿਸ ਵਲੋਂ ਕੁਲਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ ਜਦਕਿ ਹਾਦਸੇ ਵਿਚ ਜ਼ਖ਼ਮੀ 2 ਵਿਅਕਤੀਆਂ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਕਤ ਨੌਜਵਾਨਾਂ ਉੱਪਰ ਮੰਤਰੀ ਤੇ ਉਸਦੇ ਭਰਾ ਨੇ ਰੰਜਿਸ਼ ਕਾਰਨ ਗੱਡੀ ਨਾਲ ਦਰੜਿਆ ਹੈ ਕਿਉਂਕਿ ਉਹ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਦੇ ਸਨ।


Drug Smugglers Hit 3 Youths With A Car 1 Youth Died 2 Were Injured


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App