ਗੁਰਾਇਆਂ ਵਿਖੇ ਵਾਪਰੇ ਦਿਲ ਨੂੰ ਦਹਿਲਾ ਦੇਣ ਵਾਲੇ ਸੜਕ ਹਾਦਸੇ ਵਿੱਚ 2 ਨੌਜ਼ਵਾਨਾਂ ਦੀ ਮੌਤ ਹੋਣ ਦੀ ਸੂਚਨਾਂ ਮਿਲੀ ਹੈ। ਉਕਤ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੁਰਾਇਆਂ ਸ਼ਹਿਰ ਦੇ ਫਲਾਈ ਓਵਰ ਤੇ ਆਪਣੇ ਸ਼ਹਿਰ ਅੰਮ੍ਰਿਤਸਰ ਜਾ ਰਹੇ ਮੋਟਰਸਾਈਕਲ ਸਵਾਰ 2 ਨੌਜ਼ਵਾਨਾਂ ਨੂੰ ਪਿੱਛੋ ਤੇਜ ਰਫਤਾਰ ਆ ਰਹੇ ਅਨਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਮੋਟਰਸਾਈਕਲ ਸਵਾਰ ਇੱਕ ਇੱਕ ਵਿਅਕਤੀ ਫਲਾਈ ਓਵਰ ਤੋਂ ਹੇਠਾਂ ਡਿੱਗ ਗਿਆ ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਗਈ ਜਦ ਕਿ ਦੁਸਰਾ ਫਲਾਈ ਓਵਰ ਉਪਰ ਹੀ ਆਪਣੀ ਜਾਨ ਗੋਆ ਬੈਠਾ। ਉਧਰ ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਗੁਰਾਇਆਂ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਸਿਵਲ ਹਸਪਤਾਲ ਫਿਲੋਰ ਵਿਖੇ ਪੋਸਟਮਾਰਟਮ ਲਈ ਪਹੁੰਚਾਇਆ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।