ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥

08/09/2024 | Public Times Bureau | DARBAR SAHIB

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਅਰਥ:- ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ।

ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।


Dhanaasaree Fifth Mehl One Who Forgets The Lord Of Life The Great Giver Know That He Is Most Unfortunate


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App