ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰ ਪਾਲ ਸਿੰਘ ਟਿਮਾ ਖ਼ਿਲਾਫ ਪੁਲਿਸ ਵਲੋਂ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰ ਕੇ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਈ ਟਿਮਾ ਨੇ ਦੇਸ਼ਧ੍ਰੋਹ ਵਾਲਾ ਕੋਈ ਕੰਮ ਨਹੀਂ ਕੀਤਾ।
ਰਾਜਸਥਾਨ ਸਰਕਾਰ ਨੇ ਵਿਚਾਰਾਂ ਦੇ ਪ੍ਰਗਟਾਵੇ ਦੀ ਸੰਵਿਧਾਨਿਕ ਆਜ਼ਾਦੀ ਦਾ ਗਲਾ ਘੁੱਟਦਿਆਂ ਭਾਈ ਟਿਮਾ ਖ਼ਿਲਾਫ਼ ਪਹਿਲਾਂ ਤਾਂ ਝੂਠਾ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰ ਕੇ ਘੱਟ-ਗਿਣਤੀਆਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਂਣ ਦੀ ਕੋਸ਼ਿਸ਼ ਕੀਤੀ ਅਤੇ ਭਾਈ ਟਿਮਾ ਨੂੰ ਉੱਚ ਅਦਾਲਤ ਵਲੋਂ ਅਗਾਊਂ ਜ਼ਮਾਨਤ ਮਿਲੀ ਹੋਣ ਦੇ ਬਾਵਜੂਦ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਕੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਦੇਸ਼ ਵਿਚ ਕਿਤੇ ਵੀ ਕਿਸੇ ਸਿੱਖ ਨਾਲ ਧੱਕੇਸ਼ਾਹੀ ਦੇ ਵਿਰੁੱਧ ਸਾਰੀ ਸਿੱਖ ਕੌਮ ਇਕਜੁਟ ਹੋ ਕੇ ਹਮੇਸ਼ਾ ਵਿਰੋਧ ਕਰਦੀ ਰਹੇਗੀ। ਉਨ੍ਹਾਂ ਸਰਕਾਰ ਨੂੰ ਹਠ ਧਰਮ ਤਿਆਗ ਕੇ ਰਾਜ ਧਰਮ ਨਿਭਾਉਂਦਿਆਂ ਘੱਟ-ਗਿਣਤੀਆਂ ਪ੍ਰਤੀ ਨਿਆਂਪੂਰਨ ਰਵੱਈਆ ਅਪਨਾਉਂਣ ਦੀ ਵੀ ਨਸੀਹਤ ਦਿੱਤੀ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਵੀ ਆਦੇਸ਼ ਕੀਤਾ ਹੈ ਕਿ ਉਹ ਭਾਈ ਟਿਮਾ ਦੇ ਨਾਲ ਰਾਜਸਥਾਨ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖਿਲਾਫ ਬਣਦੀ ਕਾਨੂੰਨੀ ਚਾਰਾਜੋਈ ਕਰੇ।
The jathdar of sri akal takht sahib has strongly condemned the sedition and arrest of tima khilaf the sikh leader of rajasthan
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)