ਭਾਸ਼ਾ ਵਿਭਾਗ ਪੰਜਾਬ ਵੱਲੋਂ ਮਸ਼ੀਨੀ ਬੁੱਧੀਮਾਨਤਾ ਦੇ ਖੇਤਰ ’ਚ ਪੰਜਾਬੀ ਭਾਸ਼ਾ ਨੂੰ ਸਥਾਪਤ ਕਰਨ ਲਈ ਨਵੀਂ ਵੈੱਬਸਾਈਟ ਅੱਜ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਲੋਕ ਅਰਪਨ ਕੀਤੀ। ਇਸ ਮੌਕੇ ਵਿਭਾਗ ਦੇ ਅਧਿਕਾਰੀ, ਸਾਹਿਤਕਾਰ ਤੇ ਸਾਹਿਤ ਪ੍ਰੇਮੀ ਹਾਜ਼ਰ ਸਨ। ਇਸ ਮੌਕੇ ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਅਜੋਕੇ ਯੁੱਗ ਵਿੱਚ ਹਰੇਕ ਭਾਸ਼ਾ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਡਿਜੀਟਲ ਸਾਧਨਾਂ ਦੀ ਵਰਤੋਂ ਕਰਨੀ ਲਾਜ਼ਮੀ ਹੋ ਗਈ ਹੈ। ਇਸੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਦੇ ਵਿਸ਼ਵ ਪੱਧਰ ’ਤੇ ਪ੍ਰਚਾਰ ਪ੍ਰਸਾਰ ਲਈ ਉਲੀਕੀਆਂ ਯੋਜਨਾਵਾਂ ਤਹਿਤ ਸੂਬੇ ਦਾ ਭਾਸ਼ਾ ਵਿਭਾਗ ਬੜੀ ਸੁਹਿਰਦਤਾ ਨਾਲ ਵੱਖ-ਵੱਖ ਪ੍ਰੋਜੈਕਟਾਂ ’ਤੇ ਕੰਮ ਕਰ ਰਿਹਾ ਹੈ। ਇਸੇ ਲੜੀ ਵਿੱਚ ਭਾਸ਼ਾ ਵਿਭਾਗ ਵੱਲੋਂ ਤਿਆਰ ਕੀਤੀ ਗਈ ਉਕਤ ਵੈੱਬਸਾਈਟ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ ਬਹੁਪਰਤੀ ਤੇ ਮਿਆਰੀ ਸਮੱਗਰੀ ਸ਼ਾਮਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਇੱਕ ਦਰਿਆ ਵਾਂਗ ਹੈ ਜੋ ਨਿਰੰਤਰ ਅੱਗੇ ਵਧਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ’ਚ ਸਾਹਿਤ, ਵਿਗਿਆਨ, ਰਾਜਨੀਤੀ, ਪ੍ਰਸ਼ਾਸ਼ਨ ਨਾਲ ਸਬੰਧਤ ਤੇ ਹੋਰ ਕਈ ਪ੍ਰਕਾਰ ਦੀ ਸਮੱਗਰੀ ਨੂੰ ਆਨਲਾਈਨ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਉਕਤ ਵੈੱਬਸਾਈਟ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਗਤੀਵਿਧੀਆਂ, ਯੋਜਨਾਵਾਂ ਤੇ ਗਿਆਨ ਦੇ ਖਜ਼ਾਨੇ ਨਾਲ ਭਰਪੂਰ ਇਸ ਵੈੱਬਸਾਈਟ ਦਾ ਮੁੱਖ ਮਨੋਰਥ ਮਸ਼ੀਨੀ ਬੁੱਧੀਮਾਨਤਾ ਦੇ ਯੁੱਗ ਵਿੱਚ ਪੰਜਾਬੀ ਮਾਤ ਭਾਸ਼ਾ ਨਾਲ ਸਬੰਧਤ ਵੱਧ ਤੋਂ ਵੱਧ ਜਾਣਕਾਰੀ ਡਿਜ਼ੀਟਲ ਰੂਪ ’ਚ ਦੁਨੀਆ ਭਰ ’ਚ ਬੈਠੇ ਪੰਜਾਬੀ ਪ੍ਰੇਮੀਆਂ ਨਾਲ ਸਾਂਝੀ ਕੀਤੀ ਜਾਵੇ। ਵਿਭਾਗ ਵੱਲੋਂ ਇਸ ਵੈੱਬਸਾਈਟ ਦਾ ਘੇਰਾ ਹੋਰ ਵਿਸ਼ਾਲ ਕਰਨ ਦੇ ਯਤਨ ਨਿਰੰਤਰ ਜਾਰੀ ਰਹਿਣਗੇ। ਇਸ ਤੋਂ ਇਲਾਵਾ ਪੰਜਾਬੀ ਹਿਤੈਸ਼ੀਆਂ ਵੱਲੋਂ ਦਿੱਤੇ ਜਾਣ ਵਾਲੇ ਸੁਝਾਵਾਂ ਲਈ ਇਸ ਵੈੱਬਸਾਈਟ ’ਤੇ ਸੁਝਾਅ ਬਕਸਾ ਵੀ ਬਣਾਇਆ ਗਿਆ ਹੈ।
In The Field Of Machine Intelligence Department Of Language Punjab Has Launched A New Website Lok Arpan
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)