ਪੰਜਾਬ ਚ ਇਕ ਵੱਡਾ ਹਾਦਸਾ ਵਾਪਰਿਆ ਜਿਥੇ ਇਕ ਪੰਜਾਬੀ ਮਸ਼ਹੂਰ ਗਾਇਕ ਭੁਪਿੰਦਰ ਬੱਬਲ ਦੇ ਸੰਗੀਤ ਗਰੁੱਪ ਦੀ ਟੈਂਪੂ- ਟਰੈਵਲ ਹਰਿਆਣਾ- ਹੁਸ਼ਿਆਰਪੁਰ 'ਤੇ ਪੈਂਦੇ ਪਿੰਡ ਬਾਗਪੁਰ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਟੈਂਪੂ ਟਰੈਵਲ ਦੀ ਟਰੈਕਟਰ-ਟਰਾਲੀ ਨਾਲ ਹੁਈ ਹੈ। ਦਸਿਆ ਜਾ ਰਿਹਾ ਹੈ ਕਿ ਗੱਡੀ ਸਾਹਿਬ ਚ ਸਵਾਰ 12 ਲੋਕਾਂ ਵਿਚੋਂ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 4 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜਿਨ੍ਹਾਂ ਵਿਚੋਂ ਦੋ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਇਕ ਦੀ ਹਾਲਤ ਨਾਜ਼ੁਕ ਹੋਣ ਕਰਕੇ ਪੀ. ਜੀ. ਆਈ. ਚੰਡੀਗੜ੍ਹ ਵਿਚ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਪੰਜਾਬੀ ਗਾਇਕ ਭੁਪਿੰਦਰ ਬੱਬਲ ਆਪਣੀ ਭਜਨ ਮੰਡਲੀ ਨਾਲ ਵੈਸ਼ਨੋ ਦੇਵੀ ਵਿਖੇ ਧਾਰਮਿਕ ਪ੍ਰੋਗਰਾਮ ਕਰਨ ਲਈ ਚੰਡੀਗੜ੍ਹ ਤੋਂ ਟੈਂਪੂ ਯਾਤਰਾ 'ਤੇ ਗਏ ਹੋਏ ਸਨ।

ਦੋ ਘੰਟੇ ਭਗਵਤੀ ਜਾਗਰਣ ਕੀਤਾ। ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਬੱਬਲ ਹਵਾਈ ਜਹਾਜ਼ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋ ਗਏ, ਜਦੋਂ ਕਿ ਮੰਡਲੀ ਦੇ ਹੋਰ ਕਲਾਕਾਰ ਟੈਂਪੂ ਯਾਤਰਾ ਵਿੱਚ ਚੰਡੀਗੜ੍ਹ ਲਈ ਰਵਾਨਾ ਹੋਏ। ਟੈਂਪੂ ਟਰੈਵਲ ਨੀਰਜ ਕੁਮਾਰ ਚਲਾ ਰਿਹਾ ਸੀ। ਜਦੋਂ ਸਵੇਰੇ 6.30 ਵਜੇ ਦੇ ਕਰੀਬ ਬਾਗਪੁਰ ਨੇੜੇ ਪਹੁੰਚੇ ਤਾਂ ਡਰਾਈਵਰ ਨੂੰ ਨੀਂਦ ਆ ਗਈ ਅਤੇ ਟੈਂਪੂ ਟਰੈਵਲ ਟਰੈਕਟਰ ਟਰਾਲੀ ਨਾਲ ਜਾ ਟਕਰਾਇਆ। ਤੇਜ਼ ਰਫ਼ਤਾਰ ਕਾਰਨ ਟੈਂਪੂ ਟਰੈਵਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ।