ਜਲੰਧਰ ਜ਼ਿਲ੍ਹੇ ਦੇ ਕਸਬਾ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਨੇੜੇ ਪੰਜਾਬ ਪੁਲਿਸ ਦੇ ਦੋ ਏਐਸਆਈ ਦੀਆਂ ਲਾਸ਼ਾਂ ਸ਼ੱਕੀ ਹਾਲਾਤ 'ਚ ਮਿਲਣ ਮਗਰੋਂ ਸਨਸਨੀ ਦਾ ਮਾਹੌਲ ਬਣ ਗਿਆ ਹੈ। ਇਹ ਦੋਵੇਂ ਥਾਣੇਦਾਰ, ਨਾਬਾਲਗ ਮੁਲਜ਼ਮ ਚੋਰੀ ਦੇ ਦੋਸ਼ ਹੇਠ ਸੁਧਾਰ ਘਰ ਛੱਡਣ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦਾ ਕੁਝ ਪਤਾ ਨਹੀਂ ਲੱਗਾ ਹੁਣ ਦੋਵਾਂ ਦੀਆਂ ਲਾਸ਼ਾਂ ਸੋਮਵਾਰ ਦੇਰ ਰਾਤ ਰੇਲਵੇ ਸਟੇਸ਼ਨ ਨੇੜਿਓਂ ਬਰਾਮਦ ਹੋਈਆਂ।
ਜਾਣਕਾਰੀ ਮੁਤਾਬਕ ਦੋਵੇਂ ਏਐਸਆਈ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਨ ਅਤੇ ਕਪੂਰਥਲਾ ਪੁਲਿਸ ਵਿੱਚ ਤਾਇਨਾਤ ਸਨ।ਇਨ੍ਹਾਂ ਦੀ ਪਛਾਣ ਏਐਸਆਈ ਪ੍ਰੀਤਮ ਦਾਸ ਤੇ ਜੀਵਨ ਲਾਲ ਵਜੋਂ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਜਲੰਧਰ ਦੇ ਜੀਆਰਪੀ ਥਾਣੇ ਦੀ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਸੂਤਰਾਂ ਅਨੁਸਾਰ ਨਾਬਾਲਗ ਚੋਰ ਨੂੰ ਲੈ ਕੇ ਜਦੋਂ ਪੁਲਿਸ ਟੀਮ ਆਦਮਪੁਰ ਤੋਂ ਹੁਸ਼ਿਆਰਪੁਰ ਲਈ ਗਈ ਤਾਂ ਰਸਤੇ 'ਚ ਉਨ੍ਹਾਂ ਨੇ ਆਪਣਾ ਮੋਟਰਸਾਈਕਲ ਰੋਕਿਆ। ਇੱਥੇ ਉਕਤ ਨਾਬਾਲਗ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਹਾਲਾਂਕਿ ਅਧਿਕਾਰੀ ਇਸ ਸਬੰਧੀ ਕੁਝ ਵੀ ਕਹਿਣ ਤੋਂ ਮਨਾ ਕਰ ਰਹੇ ਹਨ। ਫਿਲਹਾਲ ਮਾਮਲੇ 'ਚ ਕਤਲ ਦੇ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਕੋਰਟ ਚ ਪੇਸ਼ ਕਰਨ ਤੋਂ ਬਾਅਦ ਏਐਸਆਈ ਦੂਜੇ ਨਾਬਾਲਗ ਮੁਲਜ਼ਮ ਨੂੰ ਲੈ ਕੇ ਹੁਸ਼ਿਆਰਪੁਰ ਦੇ ਜੁਵੇਨਾਈਲ ਹੋਮ ਲਈ ਰਵਾਨਾ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਾ। ਜਦੋਂ ਦੋਵੇਂ ਏਐਸਆਈ ਸ਼ਾਮ ਨੂੰ ਨਾਬਾਲਿਗ ਨੂੰ ਲੈ ਕੇ ਹੁਸ਼ਿਆਰਪੁਰ ਲਈ ਰਵਾਨਾ ਹੋਏ ਤਾਂ ਰਸਤੇ ਵਿੱਚ ਕਿਧਰੇ ਲਾਪਤਾ ਹੋ ਗਏ।
ਸਟੇਸ਼ਨ ਮਾਸਟਰ ਨਰੇਸ਼ ਰਾਜੂ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣੀ ਡਿਊਟੀ 'ਤੇ ਸਨ। ਜਿਵੇਂ ਹੀ ਉਹ ਆਪਣੇ ਕਮਰੇ ਤੋਂ ਬਾਹਰ ਆਇਆ ਤਾਂ ਉਸ ਨੇ ਖੁਰਦਪੁਰ ਸਟੇਸ਼ਨ 'ਤੇ ਬਣ ਰਹੀ ਇੱਕ ਇਮਾਰਤ ਕੋਲ ਕੁਝ ਸਾਮਾਨ ਪਿਆ ਦੇਖਿਆ। ਜਦੋਂ ਨੇੜੇ ਗਿਆ ਤਾਂ ਦੇਖਿਆ ਕਿ ਇਹ ਦੋ ਵਿਅਕਤੀਆਂ ਦੀਆਂ ਲਾਸ਼ਾਂ ਸਨ। ਇਸ ਤੋਂ ਬਾਅਦ ਇਸ ਘਟਨਾ ਦੀ ਸੂਚਨਾ ਆਦਮਪੁਰ ਪੁਲਿਸ ਨੂੰ ਦਿੱਤੀ ਗਈ। ਇਸ ਮਾਮਲੇ 'ਚ ਪੁਲਿਸ ਨੇ ਦੇਰ ਰਾਤ ਫੋਰੈਂਸਿਕ ਟੀਮ ਨੂੰ ਬੁਲਾਇਆ।
In jalandhar the dead bodies of two police officers who were transporting the accused of theft were found near the railway station
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)