ਮਾਤਾ ਨੈਣਾ ਦੇਵੀ ਤੋਂ ਕਾਰ 'ਚ ਸਵਾਰ ਲੁਧਿਆਣਾ ਦਾ ਇੱਕ ਪਰਿਵਾਰ ਜਿਸ ਵਿੱਚ ਮਾਂ ਬੇਟਾ ਅਤੇ ਬੇਟੀ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਜਦੋਂ ਉਹ ਸਮਰਾਲਾ ਦੇ ਨਜ਼ਦੀਕ ਸਰਹੰਦ ਨਹਿਰ ਦੇ ਗੜੀ ਪੁੱਲ ਦੇ ਨਜ਼ਦੀਕ ਪਹੁੰਚੇ ਤਾਂ ਕਾਰ ਚਾਲਕ ਦੀ ਅੱਖ ਲੱਗਣ ਕਾਰਨ ਕਾਰ ਸਿੱਧੀ ਟਰੱਕ ਨਾਲ ਟਕਰਾ ਗਈ ਜਿਸ ਨਾਲ ਤਿੰਨੇ ਕਾਰ ਸਵਾਰ ਕਾਰ ਵਿੱਚ ਫਸ ਗਏ ਅਤੇ ਗੰਭੀਰ ਜਖਮੀ ਹੋ ਗਏ ਨਜਦੀਕ ਖੇਤ ਵਿੱਚ ਕੰਮ ਕਰ ਰਹੇ ਕਿਸਾਨਾਂ ਨੇ ਬੜੀ ਜਦੋ ਜਹਿਦ ਤੋਂ ਬਾਅਦ ਇਹਨਾਂ ਤਿੰਨੋਂ ਕਾਰ ਸਵਾਰਾਂ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਅਤੇ ਜਿਨਾਂ ਨੂੰ ਤੁਰੰਤ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ ਜਿੱਥੇ ਡਾਕਟਰ ਦੇ ਦੱਸਣ ਮੁਤਾਬਿਕ ਮਾਂ ਦੀ ਮੌਤ ਹੋ ਗਈ ਅਤੇ ਬੇਟਾ ਬੇਟੀ ਗੰਭੀਰ ਜਖਮੀ ਹੋਣ ਕਾਰਨ ਉਹਨਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆਸਮਰਾਲਾ ਫਾਇਰ ਬ੍ਰਿਗੇਡ ਤੋਂ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ 7.57 ਤੇ ਕਾਲ ਆਈ ਸੀ ਕਿ ਗੜੀ ਪੁੱਲ ਤੇ ਇੱਕ ਰੋਡ ਐਕਸੀਡੈਂਟ ਹੋਇਆ ਹੈ ਜਿਸ ਵਿੱਚ ਕਾਰ ਤੇ ਟਰੱਕ ਦੀ ਸਿੱਧੀ ਟੱਕਰ ਹੋਈ ਹੈ ਕਾਰ ਵਿੱਚ ਸਵਾਰ ਤਿੰਨ ਵਿਅਕਤੀ ਸਨ ਜਿਨਾਂ ਨੂੰ ਸਮਰਾਲਾ ਦੇ ਹਸਪਤਾਲ ਵਿਖੇ ਲੋਕਾਂ ਦੀ ਮਦਦ ਨਾਲ ਲਿਆਂਦਾ ਗਿਆ।ਡਾਕਟਰ ਸੰਚਾਰਿਕਾ ਸਾਹਾ ਨੇ ਦੱਸਿਆ ਕਿ ਰੋਡ ਐਕਸੀਡੈਂਟ ਵਿੱਚ ਗੰਭੀਰ ਜ਼ਖਮੀ ਹੋਏ ਤਿੰਨ ਪਰਿਵਾਰਿਕ ਮੈਂਬਰਾਂ ਨੂੰ ਲਿਆਂਦਾ ਗਿਆ ਜਿਹਨਾਂ ਵਿੱਚੋਂ ਮਾਂ ਪੁਸ਼ਪਾ ਦੇਵੀ ਦੀ ਤਾਂ ਮੌਕੇ ਤੇ ਹੀ ਮੌਤ ਹੋ ਗਈ ਸੀ ਲੜਕਾ ਸੁਖਦੀਪ ਸਿੰਘ ਅਤੇ ਲੜਕੀ ਨੂੰ ਚੰਡੀਗੜ੍ਹ ਦੇ 32 ਵਿੱਚ ਰੈਫਰ ਕਰ ਦਿੱਤਾ ਗਿਆ
Car accident while returning from religious place mata naina devi from himachal pradesh
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)