ਵਿਜੀਲੈਂਸ ਬਿਊਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ

09/10/2024 | Public Times Bureau | panjab

ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਜ਼ਿਲ੍ਹੇ ਦੀ ਨਗਰ ਕੌਂਸਲ (ਐਮ.ਸੀ.) ਬੁਢਲਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਠੇਕੇਦਾਰ ਵਿਰੁੱਧ ਸੜਕ ਦੇ ਨਿਰਮਾਣ ਵਿੱਚ ਇੱਕ ਦੂਜੇ ਦੀ ਮਿਲੀਭੁਗਤ ਨਾਲ ਬੇਨਿਯਮੀਆਂ ਕਰਨ ਅਤੇ ਸਰਕਾਰ ਨੂੰ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਆਧਾਰ ‘ਤੇ ਐੱਮ.ਸੀ. ਬੁਢਲਾਡਾ ਦੇ ਮੁਲਜ਼ਮ ਇੰਦਰਜੀਤ ਸਿੰਘ, ਸਹਾਇਕ ਮਿਉਂਸਪਲ ਇੰਜੀਨੀਅਰ (ਏ.ਐੱਮ.ਈ.), ਰਾਕੇਸ਼ ਕੁਮਾਰ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਠੇਕੇਦਾਰ ਰਾਕੇਸ਼ ਕੁਮਾਰ, ਮਾਲਕ, ਆਦਰਸ਼ ਕੋਆਪਰੇਟਿਵ ਐਲ ਐਂਡ ਸੀ ਸੋਸਾਇਟੀ, ਝੁਨੀਰ ਦੇ ਖਿਲਾਫ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਨਗਰ ਨਿਗਮ ਬੁਢਲਾਡਾ ਦੇ ਉਕਤ ਅਧਿਕਾਰੀਆਂ/ਕਰਮਚਾਰੀਆਂ ਨੇ ਠੇਕੇਦਾਰ ਨਾਲ ਮਿਲ ਕੇ ਬੁਢਲਾਡਾ ਸ਼ਹਿਰ ਦੀ ਕੁਲਾਣਾ ਰੋਡ ਤੱਕ ਸੀਮਿੰਟ ਕੰਕਰੀਟ ਵਾਲੀ ਸੜਕ ਦੇ ਨਿਰਮਾਣ ਕਾਰਜ ਵਿੱਚ ਬੇਨਿਯਮੀਆਂ ਕੀਤੀਆਂ ਹਨ।

ਇਸ ਤੋਂ ਇਲਾਵਾ, ਇੰਦਰਜੀਤ ਸਿੰਘ, ਏ.ਐਮ.ਈ. ਅਤੇ ਰਾਕੇਸ਼ ਕੁਮਾਰ ਜੇ.ਈ. ਨੇ ਸੜਕ ਦੀ ਲਾਜ਼ਮੀ ਮੌਕੇ ਉਪਰ ਜਾ ਕੇ ਚੈਕਿੰਗ ਨਹੀਂ ਕੀਤੀ ਅਤੇ ਨਾ ਹੀ ਸਰਕਾਰੀ ਮਾਪ ਬੁੱਕ (ਐਮ.ਬੀ.) ਵਿੱਚ ਐਂਟਰੀਆਂ ਨੂੰ ਪੂਰਾ ਕੀਤਾ।ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਵੱਲੋਂ ਇਸ ਸੜਕ ਦੀ ਚੈਕਿੰਗ ਦੌਰਾਨ ਸੀਮਿੰਟ ਕੰਕਰੀਟ ਵਾਲੀ ਇਸ ਸੜਕ ਦੀ ਲੰਬਾਈ 693 ਫੁੱਟ ਪਾਈ ਗਈ ਜਦਕਿ ਸਰਕਾਰੀ ਐਮ.ਬੀ. ਵਿੱਚ ਇਸ ਦੀ ਲੰਬਾਈ 760 ਫੁੱਟ ਦਰਜ ਕੀਤੀ ਗਈ। ਇਸ ਤਰ੍ਹਾਂ ਠੇਕੇਦਾਰ ਨੂੰ ਹੋਰ ਅਦਾਇਗੀਆਂ ਕਰਨ ਲਈ ਐਮ.ਬੀ. ਵਿੱਚ 67 ਫੁੱਟ ਵੱਧ ਸੜਕ ਦਰਜ ਕੀਤੀ ਗਈ। ਇਸ ਤੋਂ ਇਲਾਵਾ ਰਾਕੇਸ਼ ਕੁਮਾਰ ਠੇਕੇਦਾਰ ਵੱਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਦੇ ਡਰੋਂ 2 ਲੱਖ ਰੁਪਏ ਕਾਰਜਸਾਧਕ ਅਫਸਰ ਨਗਰ ਕੌਂਸਲ ਬੁਢਲਾਡਾ ਦੇ ਖਾਤੇ ਵਿੱਚ ਜਮ੍ਹਾ ਕਰਵਾ ਦਿੱਤੇ ਗਏ, ਜਿਸ ਤੋਂ ਇਸ ਮਾਮਲੇ ਵਿੱਚ ਬੇਨਿਯਮੀਆਂ ਕਰਨ ਬਾਰੇ ਆਪਸੀ ਮਿਲੀਭੁਗਤ ਦਾ ਸਬੂਤ ਜ਼ਾਹਰ ਹੁੰਦਾ ਹੈ।

Vigilance Bureau Registered A Case Against Engineer Je And Contractor Of Budhlada Municipal Council Against Embezzlement Of Funds


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App