ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

11/10/2024 | Public Times Bureau | Darbar Sahib

ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥


ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਨਾਨਕ ਜੀ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ - ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਨਾਨਕ ਜੀ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥

Salok The Merciful Lord Is The Savior Of The Saints Their Only Support Is To Sing The Kirtan Of The Lord s Praises One Becomes Immaculate And Pure By Associating With The Saints


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App