ਮਾਮਲਾ : ਜਸਵੰਤ ਸਿੰਘ ਖਾਲੜਾ ਤੇ ਬਣ ਰਹੀ ਫਿਲਮ ਦਾ , ਜੱਥੇਦਾਰ ਅਕਾਲ ਤਖ਼ਤ ਸਾਹਿਬ ਨੇ SGPC ਨੂੰ ਦਿੱਤੇ ਆਦੇਸ਼

12/10/2024 | Public Times Bureau | Panjab

ਅੰਮ੍ਰਿਤਸਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਪੰਜਾਬ 95’ ਦੀ ਵੱਖ-ਵੱਖ ਪੱਖਾਂ ਤੋਂ ਘੋਖ ਕਰਨ ਲਈ ਤੁਰੰਤ ਸਿੱਖ ਵਿਦਵਾਨਾਂ ਦਾ ਇਕ ਉੱਚ ਪੱਧਰੀ ਪੈਨਲ ਗਠਿਤ ਕਰੇ।  ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਧਰਮ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੇ ਗਏ ਪੱਤਰਾਂ ਵਿਚ ਸ਼ੰਕਾ ਜਤਾਈ ਗਈ ਹੈ, ਕਿ 1984 ਤੋਂ 1995 ਤੱਕ ਚੱਲੇ ਸਿੱਖ ਸੰਘਰਸ਼ ਵੇਲੇ ਹੋਏ ਸਰਕਾਰੀ ਜਬਰ ਅਤੇ ਝੂਠੇ ਪੁਲਿਸ ਮੁਕਾਬਲਿਆਂ ਸਬੰਧੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੁਆਰਾ ਨੰਗੇ ਕੀਤੇ ਸੱਚ ਨੂੰ ਲੁਕਾਉਣ ਲਈ ਭਾਰਤੀ ਫਿਲਮ ਸੈਂਸਰ ਬੋਰਡ ਵਲੋਂ 120 ਦੇ ਲਗਪਗ ਕੱਟ ਲਗਾ ਕੇ ਭਾਰਤੀ ਸੁਪਰੀਮ ਕੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪ੍ਰਮਾਣਿਤ ਕੀਤੇ ਤੱਥਾਂ ਅਤੇ ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੀਆਂ ਰਿਪੋਰਟਾਂ ਨੂੰ ਬਦਲਣ ਦੇ ਯਤਨ ਕੀਤੇ ਗਏ ਹਨ। 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਪਰਿਵਾਰ ਵਲੋਂ ਜਿਸ ਅਸਲੀ ਰੂਪ ਵਿਚ ਭਾਈ ਖਾਲੜਾ ਦੇ ਜੀਵਨ ‘ਤੇ ਫਿਲਮ ਬਣਾਉਣ ਦੀ ਫਿਲਮ ਨਿਰਮਾਤਾਵਾਂ ਨੂੰ ਸਹਿਮਤੀ ਦਿੱਤੀ ਗਈ ਸੀ, ਸੈਂਸਰ ਬੋਰਡ ਵਲੋਂ ਲਗਾਏ ਕੱਟਾਂ ਤੋਂ ਬਾਅਦ ਫਿਲਮ ਦਾ ਰੂਪ ਉਸ ਤੋਂ ਬਿਲਕੁਲ ਬਦਲ ਗਿਆ ਹੈ, ਜਿਸ ਬਾਰੇ ਵੀ ਖਾਲੜਾ ਪਰਿਵਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਭੇਜੀ ਦਰਖਾਸਤ ਵਿਚ ਦੁੱਖ ਜਤਾਇਆ ਹੈ।  ਉਨ੍ਹਾਂ ਕਿਹਾ ਕਿ ਕਿਸੇ ਵੀ ਇਤਿਹਾਸਕ ਪੱਖ ‘ਤੇ ਬਣਨ ਵਾਲੀ ਫਿਲਮ ਵਿਚੋੰ ਅਦਾਲਤਾਂ, ਮਨੁੱਖੀ ਅਧਿਕਾਰ ਸੰਸਥਾਵਾਂ ਅਤੇ ਮੀਡੀਆ ਦੁਆਰਾ ਪ੍ਰਮਾਣਿਤ ਕੀਤੇ ਇਤਿਹਾਸਕ ਤੱਥਾਂ ਨੂੰ ਬਦਲਣਾ ਮੌਲਿਕਤਾ ਦੇ ਅਧਿਕਾਰ ਅਤੇ ਜਮਹੂਰੀਅਤ ਦਾ ਘਾਣ ਕਰਨ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਿੱਖ ਕੌਮ ਦੇ ਸ਼ਹੀਦ ਅਤੇ ਮਨੁੱਖੀ ਅਧਿਕਾਰਾਂ ਦੇ ਨਾਇਕ ਸਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਲਿਖਤੀ ਪੱਤਰ ਭੇਜ ਕੇ ਆਦੇਸ਼ ਕੀਤਾ ਹੈ ਕਿ ਖਾਲੜਾ ਪਰਿਵਾਰ ਅਤੇ ਹੋਰ ਸਿੱਖ ਸੰਸਥਾਵਾਂ ਵਲੋਂ ਜਤਾਏ ਜਾ ਰਹੇ ਸ਼ੰਕਿਆਂ ਦੀ ਰੌਸ਼ਨੀ ਵਿਚ ਸ਼ਹੀਦ ਭਾਈ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ਨੂੰ ਰਿਲੀਜ਼ ਹੋਣ ਤੋਂ ਪਹਿਲਾਂ ਸਾਰੇ ਪੱਖਾਂ ਤੋਂ ਘੋਖਣ ਲਈ ਤੁਰੰਤ ਸਿੱਖ ਵਿਦਵਾਨਾਂ ਦਾ ਉੱਚ ਪੱਧਰੀ ਪੈਨਲ ਬਣਾਇਆ ਜਾਵੇ ਅਤੇ ਫਿਲਮ ਨੂੰ ਅਸਲ ਰੂਪ ਵਿਚ ਰਿਲੀਜ਼ ਕਰਵਾਉਣ ਲਈ ਢੁੱਕਵੇੰ ਯਤਨ ਕੀਤੇ ਜਾਣ।

Case jathedar akal takht sahib gave orders to sgpc for the film being made on jaswant singh khalra


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App