ਚੋਣ ਕਮਿਸ਼ਨ ਨੇ ਪੰਜਾਬ ਦੀਆਂ 24 ਹੋਰ ਪੰਚਾਇਤਾਂ ਦੀ ਚੋਣ 'ਤੇ ਲਾਈ ਰੋਕ, ਫਰਜ਼ੀ ਵਾੜੇ ਦੇ ਲੱਗੇ ਸੀ ਦੋਸ਼

12/10/2024 | Public Times Bureau | Panjab

ਰਾਜ ਚੋਣ ਕਮਿਸ਼ਨ ਨੇ ਗਿੱਦੜਬਾਹਾ ਦੀਆਂ 24 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 'ਤੇ ਰੋਕ ਲਗਾ ਦਿੱਤੀ ਹੈ।  ਕਾਂਗਰਸ ਅਤੇ ਅਕਾਲੀ ਦਲ ਦੇ ਸਰਪੰਚ ਦੇ ਅਹੁਦੇ ਦੇ ਦਾਅਵੇਦਾਰਾਂ ਨੇ ਦੋਸ਼ ਲਾਇਆ ਸੀ ਕਿ ‘ਆਪ’ ਸਰਕਾਰ ਦੇ ਆਗੂਆਂ ਦੇ ਦਬਾਅ ਕਾਰਨ ਉਨ੍ਹਾਂ ਦੀਆਂ ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਇਸ ਦੀ ਸ਼ਿਕਾਇਤ ਰਾਜ ਚੋਣ ਕਮਿਸ਼ਨ ਨੂੰ ਕੀਤੀ ਸੀ ਜਿਸ ਕਾਰਨ ਚੋਣ ਕਮਿਸ਼ਨ ਨੇ ਚੋਣਾਂ 'ਤੇ ਰੋਕ ਲਗਾ ਦਿੱਤੀ ਹੈ।ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਨਾਮਜ਼ਦਗੀਆਂ ਰੱਦ ਹੋਣ ਦੇ ਮੁੱਦੇ ਨੂੰ ਲੈ ਕੇ ਗਿੱਦੜਬਾਹਾ ਵਿਖੇ ਧਰਨਾ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਚੋਣਾਂ ਨੂੰ ਟਾਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਫਸਰਾਂ ਖਿਲਾਫ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਪੰਜਾਬ ਚੋਣ ਕਮਿਸ਼ਨ ਇਨ੍ਹਾਂ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ 15 ਅਕਤੂਬਰ ਤੋਂ ਬਾਅਦ ਜਾਰੀ ਕਰੇਗਾ।

The Election Commission Has Put A Hold On The Election Of 24 Other Panchayats Of Punjab There Were Allegations Of Fake Elections


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App