ਸੀਐੱਮ ਮਾਨ ਦੇ ਓਐੱਸਡੀ ਦੇ ਪਿੰਡ ਸਰਪੰਚ ਦੀ ਚੋਣ ’ਤੇ ਹਾਈ ਕੋਰਟ ਨੇ ਲਾਈ ਰੋਕ

13/10/2024 | Public Times Bureau | panjab

ਬਲਾਕ ਦੇ ਸਭ ਤੋਂ ਵੱਡੇ ਪਿੰਡ ਘਰਾਚੋਂ ਦੀ ਸਰਪੰਚੀ ਲਈ ਖੜ੍ਹੇ ਉਮੀਦਵਾਰ ਜਰਨੈਲ ਸਿੰਘ ਦੇ ਨਾਮਜ਼ਦਗੀ ਪੱਤਰ ਰੱਦ ਕਰ ਕੇ ਦਲਜੀਤ ਸਿੰਘ ਨੂੰ ਬਿਨ੍ਹਾਂ ਮੁਕਾਬਲੇ ਜੇਤੂ ਸਰਪੰਚ ਕਰਾਰ ਦੇਣ ਦੇ ਫੈਸਲੇ ਖਿਲਾਫ ਉਸ ਵੱਲੋਂ ਪਾਈ ਗਈ ਪਟੀਸ਼ਨ ’ਤੇ ਮਾਣਯੋਗ ਹਾਈ ਕੋਰਟ ਨੇ ਸੁਣਵਾਈ ਕਦੱਸਣਯੋਗ ਹੈ ਕਿ ਪਿੰਡ ਘਰਾਚੋਂ ਵਿਖੇ ਜਰਨੈਲ ਸਿੰਘ ਵੱਲੋਂ ਸਰਪੰਚੀ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਪਰ 5 ਅਕਤੂਬਰ ਨੂੰ ਬੀਡੀਪੀਓ ਭਵਾਨੀਗੜ੍ਹ ਬਲਜੀਤ ਸਿੰਘ ਸੋਹੀ ਦੀ ਰਿਪੋਰਟ ਅਨੁਸਾਰ ਜਰਨੈਲ ਸਿੰਘ ’ਤੇ ਪੰਚਾਇਤੀ ਜਗ੍ਹਾ ’ਤੇ ਕਬਜ਼ੇ ਕਰਨ ਦੇ ਦੋਸ਼ਾਂ ਤਹਿਤ ਉਸ ਦੇ ਨਾਮਜ਼ਦਗੀ ਪੱਤਰ ਰੱਦ ਕਰ ਕੇ ਦਲਜੀਤ ਸਿੰਘ ਨੂੰ ਬਿਨ੍ਹਾਂ ਮੁਕਾਬਲੇ ਜੇਤੂ ਕਰਾਰ ਦੇ ਦਿੱਤਾ ਗਿਆ। ਦੱਸਣਯੋਗ ਹੈ ਕਿ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ ਸਰਪੰਚ ਦਲਜੀਤ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਵੀਰ ਸਿੰਘ ਦੇ ਨੇੜਲੇ ਕਰੀਬੀਆਂ ’ਚੋਂ ਇੱਕ ਮੰਨੇ ਜਾਂਦੇ ਹਨ।

ਰਿਟਰਨਿੰਗ ਅਫ਼ਸਰ ਦੇ ਇਸ ਫੈਸਲੇ ਖਿਲਾਫ ਜਰਨੈਲ ਸਿੰਘ ਵੱਲੋਂ ਹਾਈ ਕੋਰਟ ’ਚ ਰਿੱਟ ਦਾਇਰ ਕੀਤੀ ਗਈ ਕਿ ਉਸ ਨੂੰ ਬੀਡੀਪੀਓ ਭਵਾਨੀਗੜ੍ਹ ਵੱਲੋਂ 28 ਸਤੰਬਰ ਨੂੰ ਉਸ ਨੂੰ ਐੱਨਓਸੀ ਦੇਣ ਦੇ ਬਾਵਜੂਦ ਉਸ ’ਤੇ ਪੰਚਾਇਤੀ ਜਗ੍ਹਾ ’ਤੇ ਕਬਜ਼ੇ ਦਾ ਗ਼ਲਤ ਦੋਸ਼ ਲਾ ਕੇ ਨਾਮਜ਼ਦਗੀ ਕਾਗਜ਼ ਰੱਦ ਕੀਤੇ ਗਏ ਹਨ। ਇਸ ਸਬੰਧੀ ਬੀਡੀਪੀਓ ਬਲਜੀਤ ਸਿੰਘ ਸੋਹੀ ਨੇ 8 ਅਕਤੂਬਰ ਨੂੰ ਹਾਈਕੋਰਟ ’ਚ ਹਲਫਨਾਮਾ ਦਾਇਰ ਕੀਤਾ ਤੇ ਹਲਫਨਾਮੇ ਦੇ ਆਧਾਰ ’ਤੇ ਹੀ ਸਰਕਾਰੀ ਵਕੀਲ ਨੇ ਉੱਚ ਅਦਾਲਤ ’ਚ ਦੱਸਿਆ ਕਿ ਦਲਜੀਤ ਸਿੰਘ ਨੂੰ ਬਿਨ੍ਹਾਂ ਮੁਕਾਬਲੇ ਜੇਤੂ ਕਰਾਰ ਦਿੱਤਾ ਗਿਆ ਹੈ।

ਇਸ ਰਿੱਟ ਦੀ ਸੁਣਵਾਈ ਕਰਦਿਆਂ 10 ਅਕਤੂਬਰ ਨੂੰ ਹਾਈ ਕੋਰਟ ਦੇ ਡਬਲ ਬੈਂਚ ਨੇ 14 ਅਕਤੂਬਰ ਤੱਕ ਰਿਟਰਨਿੰਗ ਅਫ਼ਸਰ ਵੱਲੋਂ ਉਮੀਦਵਾਰ ਦਲਜੀਤ ਸਿੰਘ ਨੂੰ ਪਿੰਡ ਘਰਾਚੋਂ ਦੇ ਬਿਨ੍ਹਾਂ ਮੁਕਾਬਲੇ ਜੇਤੂ ਸਰਪੰਚ ਕਰਾਰ ਦੇਣ ਦੇ ਫੈਸਲੇ ’ਤੇ ਰੋਕ ਲਾ ਦਿੱਤੀ ਗਈ ਹੈ। 14 ਅਕਤੂਬਰ ਨੂੰ ਅਗਲੀ ਸੁਣਵਾਈ ਮੌਕੇ ਜਰਨੈਲ ਸਿੰਘ ਦੇ ਨਾਮਜ਼ਦਗੀ ਪੱਤਰਾਂ ਨੂੰ ਰੱਦ ਕਰਨ ਸਬੰਧੀ ਤੱਥਾਂ ਦੀ ਛਾਣਬੀਣ ਕਰਨ ਉਪਰੰਤ ਫੈਸਲਾ ਕੀਤਾ ਜਾਵੇਗਾ।

The High Court Has Put A Stay On The Election Of Village Sarpanch Of Cm Mann s Osd


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App