Punjab Police ਦੇ ਕੋਲ ਸੂਬੇ ਦੇ 18 ਹੋਰ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕੇਸ ਦਰਜ

13/10/2024 | Public Times Bureau | panjab

ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਵੱਲੋਂ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਨਾਲ ਤਾਲਮੇਲ ਕਰ ਕੇ ਸੂਬੇ ਵਿੱਚ 18 ਹੋਰ ਟਰੈਵਲ ਏਜੰਸੀਆਂ ਵਿਰੁੱਧ ਗੈਰ-ਕਾਨੂੰਨੀ ਢੰਗ ਨਾਲ ਸੋਸ਼ਲ ਮੀਡੀਆ ‘ਤੇ ਰੋਜ਼ਗਾਰ ਸਬੰਧੀ ਇਸ਼ਤਿਹਾਰ ਦੇਣ ਬਾਰੇ ਮਾਮਲਾ ਦਰਜ ਕੀਤਾ ਗਿਆ ਹੈ।ਇਹ ਕਾਰਵਾਈ ਅਗਸਤ, 2024 ਦੇ ਮਹੀਨੇ ਵਿੱਚ ਅਜਿਹੀਆਂ 25 ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੇ ਖਿਲਾਫ ਘੱਟੋ-ਘੱਟ 20 ਐੱਫ.ਆਈ.ਆਰਜ਼. ਦਰਜ ਕਰਨ ਉਪਰੰਤ ਅਮਲ ਵਿੱਚ ਲਿਆਂਦੀ ਗਈ। ਹੁਣ ਤੱਕ ਦਰਜ ਕੀਤੇ ਮਾਮਲਿਆਂ ਵਿੱਚ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੀ ਗਿਣਤੀ 43 ਤੱਕ ਪਹੁੰਚ ਗਈ ਹੈ।

ਜ਼ਿਕਰਯੋਗ ਹੈ ਕਿ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨੇ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਦਿੱਤੇ ਜਾਂਦੇ ਇਸ਼ਤਿਹਾਰਾਂ ਸਬੰਧੀ ਗੰਭੀਰ ਨੋਟਿਸ ਲਿਆ ਹੈ। ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਕੇ ਸਿਨਹਾ ਨੇ ਐਤਵਾਰ ਨੂੰ ਦੱਸਿਆ ਕਿ ਇਹ ਟਰੈਵਲ ਏਜੰਸੀਆਂ ਬਿਨਾਂ ਲੋੜੀਂਦੇ ਲਾਇਸੈਂਸ ਅਤੇ ਇਜਾਜ਼ਤਾਂ ਦੇ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਵਿਦੇਸ਼ਾਂ ਵਿੱਚ ਨੌਕਰੀਆਂ ਬਾਰੇ ਇਸ਼ਤਿਹਾਰ ਦੇ ਰਹੀਆਂ ਸਨ।

ਉਹਨਾਂ ਅੱਗੇ ਦੱਸਿਆ ਕਿ ਆਨਲਾਈਨ ਪਲੇਟਫਾਰਮਾਂ ਦੀ ਜਾਂਚ ਕੀਤੀ ਗਈ, ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਗੁਪਤ ਤੌਰ 'ਤੇ ਤਸਦੀਕ ਕੀਤੀ ਗਈ ਅਤੇ ਉਨ੍ਹਾਂ ਵਿਰੁੱਧ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ। ਸੂਬੇ ਦੇ ਵੱਖ-ਵੱਖ ਐਨ.ਆਰ.ਆਈ ਥਾਣਿਆਂ ਵਿੱਚ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ 24/25 ਤਹਿਤ ਕੁੱਲ 18 ਨਵੀਆਂ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਸ ਵਿੱਚ ਅੰਮ੍ਰਿਤਸਰ, ਐਸ.ਏ.ਐਸ. ਨਗਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਦਰਜ ਕੀਤੀਆਂ 18 ਨਵੀਆਂ ਐਫ.ਆਈ.ਆਰਜ਼ ਵਿੱਚੋਂ ਸਤੰਬਰ ਮਹੀਨੇ ਵਿੱਚ 6 ਅਤੇ ਅਕਤੂਬਰ ਵਿੱਚ 12 ਐਫਆਈਆਰਜ਼ ਦਰਜ ਕੀਤੀਆਂ ਗਈਆਂ ਸਨ।

Punjab Police Registered A Case Against 18 Other Illegal Travel Agencies In The State


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App