ਗੁਰਪ੍ਰੀਤ ਸਿੰਘ ਦੇ ਕਾਤਲਾਂ ਦਾ ਹਜੇ ਤਕ ਨਹੀਂ ਲੱਗਿਆ ਪਤਾ, ਪੋਸਟਮਾਰਟਮ ਤੇ ਸਸਕਾਰ ਨਾ ਕਰਨ 'ਤੇ ਅੜਿਆ ਪਰਿਵਾਰ

14/10/2024 | Public Times Bureau | panjab

ਸ਼ੂਟਰਾਂ ਦੀ ਗੋਲ਼ੀ ਦਾ ਸ਼ਿਕਾਰ ਬਣੇ ਨੇੜਲੇ ਪਿੰਡ ਹਰੀਨੌ ਦੇ ਨੌਜਵਾਨ ਗੁਰਪ੍ਰੀਤ ਸਿੰਘ ਦਾ ਪੰਜਵੇਂ ਦਿਨ ਵੀ ਪਰਿਵਾਰ ਵੱਲੋਂ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ। ਮ੍ਰਤਿਕ ਗੁਰਪ੍ਰੀਤ ਸਿੰਘ ਦੇ ਚਚੇਰੇ ਭਰਾ ਸੁਖਪ੍ਰੀਤ ਸਿੰਘ ਸੁੱਖ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਅਜੇ ਤੱਕ ਕਿਸੇ ਖ਼ਿਲਾਫ਼ ਕੋਈ ਦੋਸ਼ ਨਹੀਂ ਲਾਇਆ ਗਿਆ ਪਰ ਗੁਰਪ੍ਰੀਤ ਸਿੰਘ ਦੇ ਕਤਲ ਤੋਂ ਬਾਅਦ ਉਸਦਾ ਅਕਸ ਖਰਾਬ ਕਰਨ ਦੀਆਂ ਹਰਕਤਾਂ ਦੁਖਦਾਇਕ ਹਨ।ਇਸ ਮੌਕੇ ਸੁਖਜੀਤ ਸਿੰਘ ਖੋਸਾ, ਗੁਰਪ੍ਰੀਤ ਸਿੰਘ ਦੇ ਪਿਤਾ ਹਾਕਮ ਸਿੰਘ ਸਮੇਤ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ’ਚ ਸੁਖਪ੍ਰੀਤ ਸਿੰਘ ਨੇ ਗੁਰਪ੍ਰੀਤ ਸਿੰਘ ਦੇ ਦੀਪ ਸਿੱਧੂ ਅਤੇ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ‘ਵਾਰਿਸ ਪੰਜਾਬ’ ਦੇ ਨਾਲ ਜੁੜਨ ਤੋਂ ਲੈ ਕੇ ਕਤਲ ਹੋਣ ਤੱਕ ਦਾ ਬਿਰਤਾਂਤ ਸੰਖੇਪ ’ਚ ਵਰਨਣ ਕੀਤਾ।

ਉਨ੍ਹਾਂ ਆਖਿਆ ਕਿ ਸਾਡਾ ਪਰਿਵਾਰ ਹਜੇ ਪ੍ਰਸ਼ਾਸਨ ਦੀ ਕਾਰਗੁਜਾਰੀ ਵੱਲ ਦੇਖ ਰਿਹਾ ਹੈ, ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਉਹ ਦੋਸ਼ੀਆਂ ਦੀ ਜਲਦ ਭਾਲ ਕਰੇ, ਇਸ ਤੋਂ ਬਾਅਦ ਪਰਿਵਾਰ ਵੱਲੋਂ ਪੰਥਕ ਜਥੇਬੰਦੀਆਂ ਦੀ ਸਲਾਹ ਨਾਲ ਅਗਲਾ ਫ਼ੈਸਲਾ ਲਿਆ ਜਾਵੇਗਾ। ਸੁਖਪ੍ਰੀਤ ਸਿੰਘ ਨੇ ਆਖਿਆ ਕਿ ਜਦੋਂ ਕਾਤਲਾਂ ਵੱਲੋਂ ਫੋਨ ਉੱਪਰ ਗੱਲਬਾਤ ਕੀਤੀ ਜਾ ਰਹੀ ਸੀ ਤਾਂ ਫੋਨ ਟਾਵਰਾਂ ਰਾਹੀਂ ਕਾਤਲਾਂ ਦਾ ਸੁਰਾਗ ਲਾਉਣਾ ਪੁਲਿਸ ਪ੍ਰਸ਼ਾਸਨ ਲਈ ਕੋਈ ਔਖਾ ਕੰਮ ਨਹੀਂ। ਮੌਕੇ ’ਤੇ ਪੁੱਜੇ ਸ਼ਮਸ਼ੇਰ ਸਿੰਘ ਸ਼ੇਰਗਿੱਲ ਡੀਐੱਸਪੀ ਫਰੀਦਕੋਟ ਨੇ ਆਖਿਆ ਕਿ ਪ੍ਰਸ਼ਾਸਨ ਵੱਲੋਂ ਕਾਤਲਾਂ ਦੀ ਭਾਲ ਜਾਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਕਾਤਲਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

The Killers Of Gurpreet Singh Are Not Yet Known The Family Is Adamant About Not Cremating The Post mortem


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App