ਸਿੱਖਿਆ ਵਿਭਾਗ ਪੰਜਾਬ ਨੇ ਬਦਲੀ ਅਧਿਆਪਕ-ਮਾਪੇ ਮਿਲਣੀ ਦੀ ਤਰੀਕ, ਹੁਣ ਇਸ ਦਿਨ ਹੋਵੇਗਾ PTM

14/10/2024 | Public Times Bureau | panjab

ਰਾਜ ਵਿਦਿਅਕ ਤੇ ਖੋਜ ਸਿਖਲਾਈ ਸੰਸਥਾ ਪੰਜਾਬ (ਐਸਸੀਈਆਰਟੀ) ਦੇ ਡਾਇਰੈਕਟਰ ਅਮਨਿੰਦਰ ਕੌਰ ਵੱਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਐਲੀਮੈਂਟਰੀ ਅਤੇ ਸੈਕੰਡਰੀ), ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਸਮੂਹ ਸਕੂਲ ਮੁਖੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਨੂੰ ਜਾਰੀ ਪੱਤਰ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ 'ਚ 18 ਸਤੰਬਰ ਨੂੰ ਹੋਣ ਵਾਲੀ ਮਾਪੇ ਅਧਿਆਪਕ ਮਿਲਣੀ ਦੀ ਤਰੀਕ 'ਚ ਬਦਲਾਅ ਕੀਤਾ ਗਿਆ ਹੈ। ਪੱਤਰ ਅਨੁਸਾਰ ਇਹ ਮਾਪੇ ਅਧਿਆਪਕ ਮਿਲਣੀ ਹੁਣ 22 ਸਤੰਬਰ ਦਿਨ ਮੰਗਲਵਾਰ ਨੂੰ ਹੋਵੇਗੀ।ਇੱਥੇ ਦੱਸਣਾ ਬਣਦਾ ਹੈ ਕਿ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵੱਲੋਂ 18 ਸਤੰਬਰ ਨੂੰ ਹੋਣ ਵਾਲੀ ਮਾਪੇ ਅਧਿਆਪਕ ਮਿਲਣੀ ਸਬੰਧੀ ਵਿਭਾਗ ਨੂੰ ਅਪੀਲ ਕੀਤੀ ਸੀ ਕਿ ਇਸ ਦੀ ਤਰੀਕ ਵਿੱਚ ਬਦਲਾਅ ਕੀਤਾ ਜਾਵੇ ਕਿਉਂਕਿ 15 ਸਤੰਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ,ਜਿਸ ਕਰਕੇ ਪੰਚਾਇਤੀ ਚੋਣਾਂ ਵਾਲੇ ਮੁਲਾਜ਼ਮ 16 ਤਰੀਕ ਨੂੰ ਰੈਸਟ 'ਤੇ ਹੋਣਗੇ ਅਤੇ 17 ਸਤੰਬਰ ਨੂੰ ਸਰਕਾਰੀ ਛੁੱਟੀ ਹੈ। ਅਧਿਆਪਕਾਂ ਨੂੰ ਇਸ ਮਾਪੇ ਅਧਿਆਪਕ ਮਿਲਣੀ ਦੇ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਵਿੱਚ ਕਾਫੀ ਮੁਸ਼ਕਿਲਾਂ ਆਉਣੀਆਂ ਸਨ।ਇਸੇ ਪੱਖ ਨੂੰ ਮੁੱਖ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਮਾਪੇ ਅਧਿਆਪਕ ਮਿਲਣੀ 18 ਸਤੰਬਰ ਦੀ ਥਾਂ ਹੁਣ 22 ਸਤੰਬਰ ਨੂੰ ਕਰਵਾਈ ਜਾ ਰਹੀ ਹੈ।


Education Department Punjab Has Changed The Date Of Teacher parent Meeting Now Ptm Will Be Held On This Day


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App