ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰੀਆਂ ਅਤੇ ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਪਹਿਲੀ ਵਾਰ 16 ਅਕਤੂਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਕਲੋਨਾਈਜ਼ਰਾਂ ਦੇ ਘੱਟੋ-ਘੱਟ 50 ਕੇਸਾਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਹ ਗੱਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਕਲੋਨਾਈਨਜ਼ਰਾਂ ਦੀ ਕਨਫੈਡਰੇਸ਼ਨ ਨਾਲ ਮੀਟਿੰਗ ਦੌਰਾਨ ਆਖੀ ਗਈ। ਮੁੰਡੀਆ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਨਿਰਵਿਘਨ ਤੇ ਸਮਾਂਬੱਧ ਸੇਵਾਵਾਂ ਦੇਣ ਲਈ ਕਲੋਨਾਈਜ਼ਰਾਂ ਤੇ ਸ਼ਹਿਰ ਵਾਸੀਆਂ ਦੇ ਕੰਮਾਂ ਦੀ ਪੈਂਡੇਸੀ ਬਿਲਕੁਲ ਖਤਮ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 16 ਅਕਤੂਬਰ ਦੇ ਪਹਿਲੇ ਕੈਂਪ ਤੋਂ ਬਾਅਦ ਨਵੰਬਰ ਦੇ ਅਖੀਰ ਵਿੱਚ ਇਸ ਤਰ੍ਹਾਂ ਦਾ ਹੀ ਦੂਜਾ ਕੈਂਪ ਲਗਾਇਆ ਜਾਵੇਗਾ ਜਿਸ ਵਿੱਚ ਵੱਧ ਤੋਂ ਵੱਧ ਪੈਂਡਿੰਗ ਕੇਸਾਂ ਨੂੰ ਨਿਪਟਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਮੁੰਡੀਆ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ ਜਿਸ ਲਈ ਰੀਅਲ ਅਸਟੇਟ ਨਾਲ ਜੁੜੇ ਵਿਅਕਤੀਆਂ ਦਾ ਵੱਡਾ ਯੋਗਦਾਨ ਹੋਵੇਗਾ।ਸਰਕਾਰ ਵੱਲੋਂ ਅਤੇ ਅਣ-ਅਧਿਕਾਰਤ ਕਲੋਨੀਆਂ ਉੱਪਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਸਰਕਾਰ ਵੱਲੋਂ 18 ਤੋਂ 29 ਅਕਤੂਬਰ ਤੱਕ ਸਰਕਾਰੀ ਜਾਇਦਾਦਾਂ ਦੀ ਦੂਜੀ ਆਕਸ਼ਨ ਸ਼ੁਰੂ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਰੀਅਲ ਅਸਟੇਟ ਦੇ ਕੰਮ ਵਿੱਚ ਇਹ ਯਕੀਨੀ ਬਣਾਇਆ ਜਾਵਾਂ ਕਿ ਵਾਤਾਵਰਣ ਨਾਲ ਕੋਈ ਖਿਲਵਾੜ ਨਾ ਹੋਵੇ। ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਭਾਗ ਦੇ ਜਨਤਕ ਕੰਮਾਂ ਲਈ ਹਰ ਮਹੀਨੇ ਕੰਮਾਂ ਦੀ ਕਲੀਅਰੈਂਸ ਲਈ ਕੈਂਪ ਲਗਾਏ ਜਾਣਗੇ। ਵਿਭਾਗ ਵਿੱਚ ਜੋ ਹੁਣ ਤੱਕ ਵੱਖ-ਵੱਖ ਤਰ੍ਹਾਂ ਦੇ 1000 ਕੇਸ ਪੈਂਡਿੰਗ ਸਨ, ਉਹ ਵਿਭਾਗ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਘਟ ਕੇ ਹੁਣ 100 ਰਹਿ ਗਏ ਹਨ ਅਤੇ ਭਵਿੱਖ ਵਿੱਚ ਇਹ ਬਿਲਕੁਲ ਖਤਮ ਕਰਨ ਦਾ ਟੀਚਾ ਹੈ।
A Special Camp Will Be Held For The First Time On October 16 To Settle The Pending Works Of The Colonizers In Punjab
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)