ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮਚਾਕੀ ਖੁਰਦ 'ਚ ਪੁਲਿਸ ਨੇ ਅਕਾਲੀ ਦਲ ਬਾਦਲ ਦੇ ਸਮਰਥਕ ਉਮੀਦਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਅਕਾਲੀ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਸਵਾਲ ਉਠਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਮੀਦਵਾਰ ਮਨਿੰਦਰ ਸਿੰਘ ਦੀ ਕੁੱਟਮਾਰ ਕੀਤੀ ਗਈ, ਉਸ ਖਿਲਾਫ਼ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਸ਼ਹਿ ‘ਤੇ ਮਾਮਲਾ ਦਰਜ ਕਰ ਲਿਆ ਗਿਆ।
ਪਰਮਬੀਰ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਸੱਤਾਧਾਰੀ ਧਿਰ ਨੇ ਵੋਟਰਾਂ 'ਤੇ ਦਬਾਅ ਬਣਾਉਣ ਲਈ ਕਾਰਵਾਈ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਪ੍ਰਗਿਆ ਜੈਨ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਵਿਧਾਨ ਸਭਾ ਹਲਕਾ ਕੋਟਕਪੁਰਾ ਦੇ ਪਿੰਡਾਂ ਜਿਵੇਂ ਕਿ ਵਾੜਾਦੜਾਕਾ, ਖਾਰਾ, ਠਾੜੇ, ਮੋੜ, ਹਰੀਨੋ ਵਗੈਰਾ ਸਾਰੇ ਪਾਸੇ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ। ਬਿਲਕੁਲ ਸ਼ਾਂਤੀ ਹੈ ਤੇ ਕਿਸੇ ਪਾਸੇ ਅਜੇ ਤਕ ਕੋਈ ਲੜਾਈ ਝਗੜੇ ਦੀ ਘਟਨਾ ਦੇਖਣ ਸੁਣਨ ਨੂੰ ਨਹੀਂ ਮਿਲੀ।
Akali Candidate Was Taken Into Police Custody In Machaki Khurd Village Bunty Romana Made Allegations Of Beating
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)