ਅੱਜ ਸਵੇਰੇ 6.30 ਵਜੇ ਲੁਧਿਆਣਾ ਦੇ ਜਿੰਮ ਦੇ ਬਾਹਰ ਇੱਕ ਵਿਅਕਤੀ ਦੀ ਖ਼ੂਨ ਨਾਲ ਲੱਥਪੱਥ ਲਾਸ਼ ਮਿਲੀ। ਜਦੋਂ ਸਵੇਰੇ ਜਿੰਮ ਦਾ ਮਾਲਕ ਜਿੰਮ ਖੋਲ੍ਹਣ ਆਇਆ ਤਾਂ ਪੌੜੀਆਂ 'ਤੇ ਖ਼ੂਨ ਫੈਲਿਆ ਦੇਖ ਕੇ ਹੱਕਾ-ਬੱਕਾ ਰਹਿ ਗਿਆ। ਉਸਨੇ ਦੇਖਿਆ ਕਿ ਇੱਕ ਵਿਅਕਤੀ ਖੂਨ ਨਾਲ ਲੱਥਪੱਥ ਪਿਆ ਸੀ। ਜਿੰਮ ਮਾਲਕ ਨੇ ਰੌਲਾ ਪਾਇਆ ਤੇ ਆਸਪਾਸ ਦੇ ਹੋਰ ਲੋਕ ਇਕੱਠੇ ਹੋ ਗਏ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਅਕਤੀ ਦੇ ਸਿਰ 'ਤੇ ਸੱਟਾਂ ਦੇ ਨਿਸ਼ਾਨ ਹਨ।
ਜਾਣਕਾਰੀ ਅਨੁਸਾਰ ਸ਼ਿੰਗਾਰ ਸਿਨੇਮਾ ਰੋਡ ਨੇੜੇ ਸ਼ਗਨ ਪੈਲੇਸ ਦੇ ਸਾਹਮਣੇ ਜਿੰਮ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਪਈ ਮਿਲੀ। ਲਾਸ਼ ਦੀ ਹਾਲਤ ਬਹੁਤ ਖ਼ਰਾਬ ਸੀ। ਸਿਰ ਤੋਂ ਖੂਨ ਵਹਿ ਰਿਹਾ ਸੀ। ਹੈੱਡਫੋਨ ਵੀ ਪੌੜੀਆਂ 'ਤੇ ਪਏ ਸਨ। ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਪਹੁੰਚ ਗਈ। ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ। ਅਜੇ ਤੱਕ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਨੇੜਲੀਆਂ ਇਮਾਰਤਾਂ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
A Blood soaked Body Found Outside The Gym In Ludhiana Injury Marks Found On The Head
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)