ਹਰਪ੍ਰੀਤ ਸਿੰਘ ਸ਼ਿਵਾਲਿਕ ਦਾ ਨਮ ਅੱਖਾਂ ਨਾਲ ਹੋਇਆ ਅੰਤਿਮ ਸੰਸਕਾਰ

21/10/2024 | Public Times Bureau | Panjab

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਨੌਜਵਾਨ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ (45) ਜਿੰਨਾ ਦਾ ਇਲਾਜ ਦੌਰਾਨ ਦਿੱਲੀ ਦੇ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ, ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਮ੍ਰਿਤਕ ਦੇਹ ਸ਼ਮਸ਼ਾਨ ਭੂਮੀ ਪੁੱਜੀ । ਸ਼ਿਵਾਲਿਕ ਦੇ ਕਰੀਬੀਆਂ, ਸਿਆਸੀ, ਧਾਰਮਿਕ, ਸਮਾਜਿਕ, ਵਪਾਰਕ ਅਤੇ ਵੱਖ- ਵੱਖ ਖੇਤਰਾਂ ਨਾਲ ਸਬੰਧਤ ਸ਼ਖਸੀਅਤਾਂ ਨੇ ਨਮ ਅੱਖਾਂ ਨਾਲ ਅਪਣੇ ਰੰਗਲੇ ਸੱਜਣ ਦੇ ਅੰਤਿਮ ਦਰਸ਼ਨ ਕੀਤੇ ਅਤੇ ਮ੍ਰਿਤਕ ਸਰੀਰ 'ਤੇ ਲੋਈਆਂ ਭੇਟ ਕੀਤੀਆਂ। ਚਿਤਾ ਨੂੰ ਅਗਨੀ ਭੇਟ ਕਰਨ ਦੀ ਰਸਮ ਉਨ੍ਹਾਂ ਦੇ ਦੋਵੇਂ ਸਪੁੱਤਰਾਂ ਪ੍ਰਿਥਵੀ ਸਿੰਘ ਤੇ ਪ੍ਰਤਾਪ ਸਿੰਘ ਨੇ ਵਿਖਾਈ। ਬੀਬੀ ਪਰਮਜੀਤ ਕੌਰ ਸ਼ਿਵਾਲਿਕ ਨੂੰ ਪੁੱਤ ਦੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਵੇਖ ਹਰਇਕ ਕਰੀਬੀ ਦੇ ਅੱਖਾਂ 'ਚੋਂ ਅੱਥਰੂ ਵਹਿ ਰਹੇ ਸਨ। ਪਰਿਵਾਰ ਨਾਲ ਇਸ ਦੁੱਖ ਦੀ ਘੜੀ 'ਚ ਜਥੇਦਾਰ ਪ੍ਰਿਤਪਾਲ ਸਿੰਘ ਪਾਲੀ ਮੈਂਬਰ ਧਰਮ ਪ੍ਰਚਾਰ ਕਮੇਟੀ, ਜਥੇ. ਸੰਤਾ ਸਿੰਘ ਉਮੈਦਪੁਰੀ, ਜਥੇ. ਹਰਭਿੰਦਰ ਸਿੰਘ ਭਿੰਦਾ ਕਾਰ ਸੇਵਾ ਆਲਮਗੀਰ ਵਾਲੇ, ਕਈ ਅਧਿਕਾਰੀ ਮੌਜੂਦ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਵੱਲੋਂ ਹਰਪ੍ਰੀਤ ਸਿੰਘ ਸ਼ਿਵਾਲਿਕ ਨੂੰ ਅੰਤਿਮ ਵਿਦਾਈ ਦਿੱਤੀ ਗਈ

The Last Rites Of Harpreet Singh Shivalik Were Done With Wet Eyes


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App