ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਰਾਜਾਸਾਂਸੀ ਅਤੇ ਅਜਨਾਲਾ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ 'ਚ ਅਜਨਾਲਾ ਰੋਡ ਉਪਰ ਪਿੰਡ ਪੰਜ ਗਰਾਈਂ ਨਿਜਰਾਂ, ਦਾਲਮ ਅਤੇ ਕੁਕੜਾਂਵਾਲਾ ਵਿਖੇ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਾਲੋਨੀਆਂ ਨੂੰ ਢਾਹ ਦਿੱਤਾ ਗਿਆ।ਜ਼ਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਕਤ ਵਿਕਸਿਤ ਹੋਈਆਂ ਅਣ-ਅਧਿਕਾਰਤ ਕਾਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲਿਸ਼ਨ ਦੀ ਕਾਰਵਾਈ ਕੀਤੀ ਗਈ ਹੈ।
ਅਣ-ਅਧਿਕਾਰਤ ਕਾਲੋਨੀ ਮਾਲਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ, ਜਿਸ ਤਹਿਤ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ ਅਧੀਨ 3 ਤੋਂ 7 ਸਾਲ ਦੀ ਕੈਦ ਅਤੇ 2 ਤੋਂ 5 ਲੱਖ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ, ਜਿਸ ਤਹਿਤ ਕੁੱਲ 13 ਕਲੋਨਾਈਜਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ।
ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲ੍ਹਾ ਅੰਮ੍ਰਿਤਸਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਾਲੋਨੀਆਂ ਦਾ ਮੌਕਾ ਚੈਕ ਕਰਦੇ ਹੋਏ ਪਾਪਰਾ ਐਕਟ-1995 ਤਹਿਤ ਨੋਟਿਸ ਜਾਰੀ ਕਰਦਿਆਂ ਕਾਲੋਨੀਆਂ ਦਾ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ। ਜ਼ਿਲ੍ਹਾ ਟਾਉਨ ਪਲਾਨਰ (ਰੈਗੂਲੇਟਰੀ) ਵੱਲੋਂ ਆਮ ਜਨਤਾ ਨੂੰ ਸੁਚੇਤ ਕਰਨ ਲਈ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟਾਂ ਦੀ ਖਰੀਦ ਨਾ ਕਰਨ ਸਬੰਧੀ ਬੋਰਡ ਵੀ ਲਗਾਏ ਗਏ।
ਜ਼ਿਲ੍ਹਾ ਟਾਉਨ ਪਲੈਨਰ (ਰੈਗੂਲੇਟਰੀ), ਅੰਮ੍ਰਿਤਸਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਾਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਕਲੋਨੀ/ਪਲਾਟ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ/ ਐਨ.ੳ.ਸੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ।
Amritsar Development Authority Took Action Against Unauthorized Colonies
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)