ਨਸ਼ਾ ਤਸਕਰੀ 'ਚ ਸ਼ਾਮਲ ਬੀਜੇਪੀ ਨਾਲ ਸਬੰਧਤ ਸਤਿਕਾਰ ਕੋਰ ਸਾਬਕਾ ਵਿਧਾਇਕਾ 'ਤੇ ਪਾਰਟੀ ਦੀ ਕਾਰਵਾਈ

24/10/2024 | Public Times Bureau | Panjab

ਪੰਜਾਬ ਦੀ ਸਿਆਸਤ ' ਚ ਉਸ ਸਮੇਂ ਭੂਚਾਲ ਆ ਗਿਆ, ਜਦੋਂ ਬੀਜੇਪੀ ਦੀ ਸੀਨੀਅਰ ਆਗੂ ਤੇ ਫਿਰੋਜਪੁਰ ਤੋਂ ਸਾਬਕਾ ਵਿਧਾਇਕ ਸਤਿਕਾਰ ਕੋਰ ਗਹਿਰੀ ਨੂੰ ਨਸ਼ਾ ਤਰਕਰੀ ਦੇ ਦੋਸ਼ ਵਿੱਚ ਬੀਤੀ ਰਾਤ ਗ੍ਰਿਫਤਾਰ ਕਰ ਲਿਆ । ਉਧਰ ਭਾਜਪਾ ਨੇ ਸਤਿਕਾਰ ਕੋਰ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਨੂੰ 6 ਸਾਲ ਲਈ ਪਾਰਟੀ 'ਚੋਂ ਕੱਢ ਦਿੱਤਾ ਹੈ। ਭਾਜਪਾ ਨੇ ਇੱਕ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਹੈ। ਸਾਬਕਾ ਵਿਧਾਇਕ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਬਿਨਾਂ ਵਜ੍ਹਾ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਉਹ ਸਿਆਸਤ ਦਾ ਸ਼ਿਕਾਰ ਹੋਈ ਹੈ। ਇਹ ਗੱਲ ਉਨ੍ਹਾਂ ਅੱਜ (ਵੀਰਵਾਰ) ਮੁਹਾਲੀ ਦੇ ਇੰਦਰਜੀਤ ਸਿਵਲ ਹਸਪਤਾਲ ਵਿਖੇ ਮੀਡੀਆ ਦੇ ਸਾਹਮਣੇ ਕਹੀ। ਇਸ ਦੌਰਾਨ ਪੁਲਿਸ ਟੀਮ ਉਸ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲੈ ਕੇ ਆਈ। ਉਸ ਦਾ ਭਤੀਜਾ ਵੀ ਉਸ ਦੇ ਨਾਲ ਸੀ। ਜਦੋਂ ਉਸ ਨੂੰ ਪੁੱਛਿਆ ਗਿਆ ਕਿ ਕੀ ਉਸ ਦੇ ਘਰੋਂ ਕੋਈ ਵਸੂਲੀ ਹੋਈ ਹੈ ਤਾਂ ਸਤਕਾਰ ਕੌਰ ਨੇ ਜਵਾਬ ਦਿੱਤਾ ਕਿ ਘਰੋਂ ਕੁਝ ਵੀ ਬਰਾਮਦ ਨਹੀਂ ਹੋਇਆ। ਸੋਨਾ ਉਸਦਾ ਪੁਰਾਣਾ ਸੀ।

ਜਿੱਥੋਂ ਤੱਕ ਪੈਸੇ ਦੀ ਗੱਲ ਹੈ, ਉਸਨੇ ਆਪਣੀ ਕਾਰ ਵੇਚ ਦਿੱਤੀ ਹੈ। ਉਸ ਨੇ ਪੈਸੇ ਘਰ ਵਿੱਚ ਰੱਖੇ ਹੋਏ ਸਨ । ਫ਼ਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਸ ਦੇ ਭਤੀਜੇ ਨੂੰ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਬੁੱਧਵਾਰ ਨੂੰ ਨਸ਼ਾ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਕੁੱਲ 128 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਸਾਬਕਾ ਵਿਧਾਇਕ ਦੇ ਡਰਾਈਵਰ ਨੇ ਆਪਣੀ ਕਾਰ ਪੁਲਿਸ ਮੁਲਾਜ਼ਮ 'ਤੇ ਚੜ੍ਹਾ ਦਿੱਤੀ । ਜਿਸ ਕਾਰਨ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਟੀਮ ਨੇ ਮੌਕੇ ਤੋਂ ਇੱਕ ਕਰੂਜ਼ ਅਤੇ ਇੱਕ ਭਾ ਕਾਰ ਵੀ ਜ਼ਬਤ ਕੀਤੀ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਪੁਲੀਸ ਦੀ ਜਾਂਚ ਅਜੇ ਜਾਰੀ ਹੈ। ਮੁਹਾਲੀ ਦੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

Party s Action On The Former Mla Of Shvhak Kor Who Is Involved In Drug Trafficking


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App