ਬੁੱਢਾ ਦਲ ਦੇ ਸਥਾਪਨਾ ਦਿਵਸ ਦੇ ਸਬੰਧੀ 'ਚ ਜਥੇਦਾਰ ਵੱਲੋਂ ਗੁਰਮਤਾ ਪਾਸ, 1 ਨਵੰਬਰ ਨੂੰ ਦੀਵਾਲੀ ਤੇ 2 ਨੂੰ ਹੋਵੇਗਾ ਮਹੱਲਾ

28/10/2024 | Public Times Bureau | Panjab

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਅਤੇ ਇਤਿਹਾਸਕ ਨਿਸ਼ਾਨਾਂ ਦੀ ਛੱਤਰ ਛਾਇਆ ਹੇਠ ਬੁੱਢਾ ਦਲ ਦਾ 316ਵਾਂ ਸਥਾਪਨਾ ਦਿਵਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਪੁਰਬ ਪੂਰਨ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਮਨਾਇਆ ਜਾਵੇਗਾ। ਬਾਬਾ ਬਲਬੀਰ ਸਿੰਘ ਪਿਛਲੇ ਦੋ ਦਿਨ ਤੋਂ ਇਸੇ ਛਾਉਣੀ ਵਿਚ ਹਨ ਅਤੇ ਵੱਖ-ਵੱਖ ਜਥਿਆਂ ਨਾਲ ਵਿਚਾਰ ਵਟਾਂਦਰਾ ਕਰ ਰਹੇ ਹਨ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਉਨ੍ਹਾਂ ਕਿਹਾ ਕਿ ਗੁਰਦੁਆਰਾ ਮੱਲ ਅਖਾੜਾ ਸਾਹਿਬ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬੰਦੀ ਛੋੜ ਖਾਲਸਾ ਦਰਬਾਰ ਅਤੇ ਹਜ਼ੂਰ ਸਾਹਿਬ ਹੋਣ ਵਾਲੇ ਸਮਾਗਮਾਂ ਸਬੰਧੀ ਸਾਰੀਆਂ ਛਾਉਣੀਆਂ ਦੇ ਨਿਹੰਗ ਸਿੰਘ ਦਲ ਵਿਚਾਰ ਵਟਾਂਦਰਾ ਕਰਨ ਲਈ ਬੀਤੀ ਰਾਤ ਵਿਸ਼ੇਸ਼ ਤੌਰ 'ਤੇ ਪੁੱਜੇ।

ਬਾਬਾ ਬਲਬੀਰ ਸਿੰਘ ਨੇ ਜਥੇ ਸਮੇਤ ਗੁਰਦੁਆਰਾ ਸਾਹਿਬ ਮੱਥਾ ਟੇਕਿਆ। ਉਪਰੰਤ ਬੁੱਢਾ ਦਲ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਦਿਵਸ ਅਤੇ ਬੁੱਢਾ ਦਲ ਦਾ 316ਵਾਂ ਸਥਾਪਨਾ ਦਿਵਸ ਪੁਰਾਤਨ ਪੰਥਕ ਰਵਾਇਤਾਂ ਅਨੁਸਾਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਗੁਰਦੁਆਰਾ ਬੋਰਡ ਦੇ ਮੁੱਖ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਅਤੇ ਬਾਕੀ ਮੀਤ ਜਥੇਦਾਰ ਸਾਹਿਬਾਨਾਂ, ਗੁਰਦੁਆਰਾ ਬੋਰਡ ਦੇ ਪ੍ਰਬੰਧਕਾਂ ਅਤੇ ਗੁਰਦੁਆਰਾ ਲੰਗਰ ਸਾਹਿਬ ਜੀ ਦੇ ਸੰਤ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ।ਉਨ੍ਹਾਂ ਕਿਹਾ ਗੁਰਦੁਆਰਾ ਬੇਰ ਸਾਹਿਬ ਦੇਗਸਰ ਸਾਹਿਬ ਪਾਤਸ਼ਾਹੀ ਦਸਵੀਂ ਤਲਵੰਡੀ ਸਾਬੋ ਵਿਖੇ ਬਾਬਾ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਵਿਚ ਬੀਤੀ ਰਾਤ ਬੁੱਢਾ ਦਲ ਦੀਆਂ ਛਾਉਣੀਆਂ ਦੇ ਮਹੰਤਾਂ ਤੇ ਸੇਵਾਦਾਰਾਂ ਦਾ ਵਿਸ਼ੇਸ਼ ਇਕੱਠ ਹੋਇਆ, ਜਿਸ ਵਿਚ 5, 6, 7, 8 ਨਵੰਬਰ ਨੂੰ ਸ੍ਰੀ ਹਜ਼ੂਰ ਸਾਹਿਬ ਅਤੇ 1, 2 ਨਵੰਬਰ ਨੂੰ ਗੁਰਦੁਆਰਾ ਮੱਲ ਅਖਾੜਾ ਸਾਹਿਬ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਅੰਮ੍ਰਿਤਸਰ ਸਾਹਿਬ ਵਿਖੇ ਖਾਲਸਾ ਦਰਬਾਰ ਦੀਵਾਲੀ ਮਨਾਏ ਜਾਣ ਸਬੰਧੀ ਵਿਚਾਰ ਵਟਾਦਰਾਂ ਉਪਰੰਤ ਗੁਰਮਤਾ ਪਾਸ ਕੀਤਾ ਗਿਆ।

In Connection With The Founding Day Of Budha Dal Gurmata Pass By The Jathedar Diwali Will Be Held On November 1 And Mahalla On November 2


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App