ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਹਵਾਈ ਅੱਡਿਆਂ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਗਾਏ ਜਾਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਜਿੱਥੇ ਇਹਨਾਂ ਹੁਕਮਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ, ਉੱਥੇ ਹੀ ਆਪਣੀ ਗਲਤੀ ਮੰਨ ਕੇ ਮਾਫੀ ਮੰਗਣ ਦੀ ਵੀ ਗੱਲ ਆਖੀ ਹੈ । ਐਡਵੋਕੇਟ ਧਾਮੀ ਨੇ ਕਿਹਾ ਕਿ ਆਪਣੇ ਹੀ ਦੇਸ਼ ਅੰਦਰ ਇਹ ਵਿਤਕਰਾ ਦੇਸ਼ ਦੇ ਨਾਗਰਿਕ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਵੱਡਾ ਹਮਲਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲੇ ਸਿੱਖਾਂ ਨਾਲ ਆਪਣੇ ਹੀ ਦੇਸ਼ ਵਿਚ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀਆਂ ਗੱਲਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ, ਜਿਸ ਨਾਲ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੋਵੇ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।ਪਾਕਿਸਤਾਨ ਸਰਕਾਰ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵਿਦੇਸ਼ਾਂ ਦੀ ਸੰਗਤ ਵਾਂਗ ਭਾਰਤ ਦੇ ਸਿੱਖ ਸੰਗਤ ਲਈ ਵੀ ਫੀਸ ਰਹਿਤ ਮੁਫ਼ਤ ਦਰਸ਼ਨ ਕਰਵਾਉਣ ਦੇ ਨਾਲ ਨਾਲ ਪਾਸਪੋਰਟ ਦੀ ਸ਼ਰਤ ਖਤਮ ਕਰਕੇ ਕੇਵਲ ਆਧਾਰ ਕਾਰਡ ਹੀ ਪਹਿਚਾਨ ਪੱਤਰ ਵਜੋਂ ਮਨਤਾ ਮਿਲੇ। ਕਨੇਡਾ ਦੇ ਵਿੱਚ ਹਿੰਦੂਆਂ ਦੇ ਮੰਦਰ ਨੂੰ ਤੋੜਨ ਦੇ ਸਿੱਖਾਂ ਤੇ ਲਗਾਏ ਜਾ ਰਹੇ ਦੋਸ਼ਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੂੰ ਬਦਨਾਮ ਕਰਕੇ ਕੇਵਲ ਸਿਆਸੀ ਰੱਖੀਆਂ ਹੀ ਸੇਕੀਆਂ ਜਾ ਰਹੀਆਂ ਹਨ ਸਿੱਖ ਕੇਵਲ ਗੁਰੂ ਦੀਆਂ ਸਿੱਖਿਆਵਾਂ ਤੇ ਚੱਲਦਾ ਹੋਇਆ ਗੁਰਬਾਣੀ ਅਨੁਸਾਰ ਜੀਵਨ ਜਿਉਂਦਾ ਹੈ। ਉਹਨਾਂ ਕਿਹਾ ਕਿ ਸਿੱਖਾਂ ਨੂੰ ਬਦਨਾਮ ਕਰਨ ਲਈ ਵੱਡੇ ਪੱਧਰ ਤੇ ਸ਼ਰਯੰਤਰ ਰਚੇ ਜਾ ਰਹੇ ਹਨ।
The Order To Prevent Sikh Employees From Wearing Kirpan At Airports Should Be Withdrawn And An Apology Should Be Sought Rajinder Singh Dhami
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)