ਜਲੰਧਰ ਜ਼ਿਲ੍ਹੇ ‘ਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀਦਾ ਐਲਾਨ ਕੀਤਾ ਗਿਆ ਹੈ। ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ‘ਚ 12 ਨਵੰਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਨਵੰਬਰ ਮਹੀਨੇ ਛੁੱਟੀਆਂ ਦੀ ਭਰਮਾਰ ਰਹੇਗੀ। ਇਸ ਮਹੀਨੇ ਵਿਚ ਕੁੱਲ 13 ਛੁੱਟੀਆਂ ਹੋਣਗੀਆਂ, ਜਿਸ ਵਿਚ ਐਤਵਾਰ ਦੀਆਂ 4 ਛੁੱਟੀਆਂ ਵੀ ਸ਼ਾਮਲ ਹਨ। ਇਸ ਦੌਰਾਨ ਪੰਜਾਬ ਵਿਚ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਰਹਿਣਗੀਆਂ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਦਿਨ ਛੁੱਟੀ ਹੋਵੇਗੀ। ਇਸ ਤੋਂ ਬਾਅਦ 16 ਨਵੰਬਰ (ਸ਼ਨੀਵਾਰ) ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Tomorrow will be a half day holiday schools and colleges will be closed
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)