ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਜ ਆਪਣੇ ਪਰਿਵਾਰ ਸਮੇਤ ਅਯੁੱਧਿਆ ਸਥਿਤ ਸ੍ਰੀ ਰਾਮ ਮੰਦਰ ਵਿਖੇ ਮੱਥਾ ਟੇਕਿਆ। ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੀ ਪਵਿੱਤਰ ਧਰਤੀ ’ਤੇ ਜਾਣਾ ਉਨ੍ਹਾਂ ਦੀ ਦਿਲੀਂ ਇੱਛਾ ਸੀ, ਜੋ ਹੁਣ ਰਾਮ ਲੱਲਾ ਦੇ ਆਸ਼ੀਰਵਾਦ ਨਾਲ ਪੂਰੀ ਹੋ ਗਈ ਹੈ।ਰੋੜੀ ਨੇ ਪ੍ਰਾਰਥਨਾ ਤੋਂ ਬਾਅਦ ਗੱਲ ਕਰਦਿਆਂ ਕਿਹਾ ਕਿ ‘’ਅਯੁੱਧਿਆ ਦੀ ਇਹ ਯਾਤਰਾ ਮੇਰੇ ਲਈ ਸੱਚਮੁੱਚ ਬਹੁਤ ਖਾਸ ਹੈ। ਮੇਰੀ ਲੰਬੇ ਸਮੇਂ ਤੋਂ ਇਹ ਇੱਛਾ ਸੀ ਕਿ ਮੈਂ ਇਸ ਪਵਿੱਤਰ ਧਰਤੀ ’ਤੇ ਜਾਵਾਂ ਅਤੇ ਅੱਜ ਮੈਂ ਆਪਣੇ ਪਰਿਵਾਰ ਨਾਲ ਇਥੇ ਆਇਆ ਹਾਂ ਜਿਸ ਨਾਲ ਮੇਰੀ ਇਹ ਇੱਛਾ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਦੇਸ਼ ਦੀ ਤਰੱਕੀ ਅਤੇ ਮਾਨਵਤਾ ਦੀ ਭਲਾਈ ਦੀ ਅਰਦਾਸ ਕੀਤੀ ਹੈ ਅਤੇ ਭਗਵਾਨ ਰਾਮਚੰਦਰ ਜੀ ਦਾ ਆਸ਼ੀਰਵਾਦ ਸਾਡੇ ਸਾਰਿਆਂ ‘ਤੇ ਹਮੇਸ਼ਾ ਬਣਿਆ ਰਹੇਗਾ ਅਤੇ ਉਹ ਜ਼ਿੰਦਗੀ ਭਰ ਸਾਡੀ ਰੱਖਿਆ ਅਤੇ ਮਾਰਗਦਰਸ਼ਨ ਕਰਦੇ ਰਹਿਣਗੇ।ਆਪਣੇ ਸੰਬੋਧਨ ਵਿੱਚ ਡਿਪਟੀ ਸਪੀਕਰ ਰੋੜੀ ਨੇ ਸ਼ਰਧਾ ਅਤੇ ਸ਼ਾਂਤੀ ਦੇ ਪ੍ਰਤੀਕ ਵਜੋਂ ਸ੍ਰੀ ਰਾਮ ਮੰਦਰ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਆਸ ਪ੍ਰਗਟਾਈ ਕਿ ਸਾਡੇ ਦੇਸ਼ ਵਿੱਚ ਸਦਭਾਵਨਾ ਅਤੇ ਆਪਸੀ ਸਾਂਝ ਦੀ ਭਾਵਨਾ ਸਦਾ ਕਾਇਮ ਰਹੇਗੀ।
Deputy Speaker Jai Krishna Singh Rodi Along With His Family Paid Obeisance At Ram Mandir In Ayodhya
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)