ਅਗਾਮੀ ਧੁੰਦ ਦੇ ਮੌਸਮ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਜ਼ਿਲ੍ਹਾ ਮੋਗਾ ਵਿੱਚ ਟ੍ਰੈਫਿਕ ਪ੍ਰਬੰਧਨ ਵਿੱਚ ਸੁਧਾਰ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਵਿਆਪਕ ਯੋਜਨਾ ਤਿਆਰ ਕੀਤੀ ਹੈ। ਜਿਸ ਅਧੀਨ ਜਿੱਥੇ ਆਵਾਜਾਈ ਨਿਯਮਾਂ ਦੀ ਉਲੰਘਣਾ ਵਾਲਿਆਂ ਉੱਤੇ ਸਖ਼ਤੀ ਕੀਤੀ ਜਾਵੇਗੀ ਉਥੇ ਹੀ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਉਪਰਾਲੇ ਕੀਤੇ ਜਾਣਗੇ। ਇਹ ਫੈਸਲਾ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿੱਚ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ। ਇਸ ਮੀਟਿੰਗ ਵਿੱਚ ਪੰਜਾਬ ਰਾਜ ਰੋਡ ਸੇਫਟੀ ਕੌਂਸਲ ਦੇ ਸੰਯੁਕਤ ਨਿਰਦੇਸ਼ਕ (ਟ੍ਰੈਫਿਕ) ਸ਼੍ਰੀ ਦੇਸ ਰਾਜ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਂਦੇ ਹੋਏ ਹਦਾਇਤ ਕੀਤੀ ਕਿ ਜੋ ਵੀ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਉਸ ਉੱਤੇ ਸਖ਼ਤੀ ਕੀਤੀ ਜਾਵੇ ਅਤੇ ਟ੍ਰੈਫਿਕ ਪ੍ਰਬੰਧਨ ਸੁਚਾਰੂ ਬਨਾਉਣ ਲਈ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਉਪਰਾਲੇ ਕੀਤੇ ਜਾਣ।
ਟ੍ਰੈਫਿਕ ਪੁਲਿਸ ਵੱਲੋਂ ਦੱਸਿਆ ਗਿਆ ਕਿ ਜਿਆਦਾਤਰ ਸੜਕ ਹਾਦਸਿਆਂ ਪਿੱਛੇ ਕਾਰਨ ਸ਼ਰਾਬ ਦਾ ਸੇਵਨ ਕਰਕੇ ਵਾਹਨ ਚਲਾਉਣਾ ਹੈ। ਜਿਸ ਉੱਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਰ ਵਾਰ ਉਲੰਘਣਾ ਕਰਨ ਵਾਲੇ 'ਡਰਿੰਕ ਐਂਡ ਡਰਾਈਵ' ਵਾਲਿਆਂ ਦੇ ਸਦਾ ਲਈ ਡਰਾਈਵਿੰਗ ਲਾਇਸੈਂਸ ਰੱਦ ਕੀਤੇ ਜਾ ਸਕਦੇ ਹਨ। ਉਹਨਾਂ ਸਪੱਸ਼ਟ ਕੀਤਾ ਕਿ ਸੌਖੀ ਆਵਾਜਾਈ ਲਈ ਫੁੱਟਪਾਸ ਤੋੜਨ ਵਾਲਿਆਂ ਖ਼ਿਲਾਫ਼ ਸਰਕਾਰੀ ਜਾਇਦਾਦ ਨੂੰ ਨਸ਼ਟ ਕਰਨ ਦਾ ਪਰਚਾ ਦਰਜ ਕੀਤਾ ਜਾਵੇਗਾ ਅਤੇ ਸੂਚਨਾ ਦੇਣ ਵਾਲਿਆਂ ਲੋਕਾਂ ਨੂੰ ਉਤਸ਼ਾਹੀ ਇਨਾਮ ਦਿੱਤਾ ਜਾਇਆ ਕਰੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਬੱਸਾਂ ਬਿਨਾ ਕਾਗਜ਼ਾਂ ਤੋਂ ਚੱਲਦੀਆਂ ਹਨ ਉਹਨਾਂ ਨੂੰ ਤੁਰੰਤ ਬੰਦ ਕੀਤਾ ਜਾਵੇ। ਸੜਕਾਂ ਕਿਨਾਰੇ ਉੱਗੇ ਅਣਚਾਹੇ ਬੂਟਿਆਂ ਦੀ ਤੁਰੰਤ ਸਫਾਈ ਕਰਵਾਈ ਜਾਵੇ। ਬਿਜਲੀ ਦੇ ਖੰਭੇ, ਟ੍ਰੈਫਿਕ ਲਾਈਟਾਂ ਅਤੇ ਦਰੱਖਤਾਂ ਦੀ ਮੁਰੰਮਤ ਕਰਵਾਈ ਜਾਵੇ। ਧੁੰਦ ਦੇ ਸੰਕੇਤਾਂ ਸਬੰਧੀ ਵਾਹਨਾਂ ਦੀ ਹੈੱਡ ਲਾਈਟਾਂ, ਪਾਰਕਿੰਗ ਲਾਈਟਾਂ, ਫੌਗ ਲਾਈਟਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ। ਸੜਕਾਂ ਕਿਨਾਰੇ ਅਣਅਧਿਕਾਰਿਤ ਪਾਰਕਿੰਗ ਨਾ ਹੋਣ ਦਿੱਤੀ ਜਾਵੇ। ਨਗਰ ਨਿਗਮ ਨੂੰ ਹਦਾਇਤ ਕੀਤੀ ਗਈ ਕਿ ਸੜਕਾਂ ਉੱਤੇ ਘੁੰਮਦੇ ਗਊ ਧੰਨ ਦੇ ਗਲਾਂ ਵਿੱਚ ਰਿਫਲੈਕਟਰ ਪਾਏ ਜਾਣ। ਸਿਹਤ ਵਿਭਾਗ ਨੂੰ ਕਿਹਾ ਗਿਆ ਕਿ ਉਹ ਹਰੇਕ ਮਹੀਨੇ ਵਾਹਨ ਚਾਲਕਾਂ ਦੀ ਨਜ਼ਰ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਜਾਣ।
Those Who Drink And Drive Can Have Their Driving License Revoked Forever
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)