ਟਰੈਕਟਰ ਤੇ ਮੋਟਰਸਾਈਕਲ ਦੀ ਸਿੱਧੀ ਟੱਕਰ ਚ ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ

14/11/2024 | | Panjab

ਭਦੌੜ ਤੋਂ ਤੇਜਿੰਦਰ ਸਰਮਾ ਦੀ ਰਿਪੋਟ 

ਕਸਬਾ ਭਦੌੜ ਦੇ ਬਾਜਾਖਾਨਾ ਰੋਡ ਤੇ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਕੋਲ ਇੱਕ ਟਰੈਕਟਰ ਅਤੇ ਮੋਟਰਸਾਈਕਲ ਦੀ ਸਿੱਧੀ ਟੱਕਰ ਹੋਣ ਕਾਰਨ ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਵਾਸੀ ਗੁਰੂਸਰ ਅਤੇ ਤਰਨਪ੍ਰੀਤ ਸਿੰਘ ਵਾਸੀ ਭਗਤਾ ਭਾਈ ਕਾ ਦੋਵੇਂ ਅਕਾਲ ਅਕੈਡਮੀ ਭਦੌੜ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀ ਸਨ। ਲੰਘੇ ਸੋਮਵਾਰ ਨੂੰ ਅਕਾਲ ਅਕੈਡਮੀ ਵਿਖੇ ਗੁਰਪੁਰਬ ਦਾ ਸਮਾਗਮ ਮਨਾਇਆ ਗਿਆ ਸੀ ਅਤੇ ਉਕਤ ਦੋਵੇਂ ਵਿਦਿਆਰਥੀਆਂ ਦੀ ਡਿਊਟੀ ਕੰਮ ਕਾਜ ਵਿੱਚ ਲੱਗੀ ਹੋਈ ਸੀ। ਸ਼ਾਮ 5 ਵਜੇ ਦੇ ਕਰੀਬ ਅਕਾਲ ਅਕੈਡਮੀ ਚੋਂ ਛੁੱਟੀ ਮਿਲਣ ਉਪਰੰਤ ਜਸਵਿੰਦਰ ਸਿੰਘ ਅਤੇ ਤਰਨਪ੍ਰੀਤ ਸਿੰਘ ਇੱਕ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਘਰਾਂ ਨੂੰ ਜਾ ਰਹੇ ਸਨ ਜਦੋਂ ਉਹ ਮੀਰੀ ਪੀਰੀ ਖਾਲਸਾ ਕਾਲਜ ਕੋਲ ਪੁੱਜੇ ਤਾਂ ਉਹਨਾਂ ਦੇ ਮੋਟਰਸਾਈਕਲ ਦੀ ਟੱਕਰ ਸਾਹਮਣੇ ਤੋਂ ਆ ਰਹੇ ਸਵਰਾਜ ਟਰੈਕਟਰ ਨਾਲ ਹੋ ਗਈ ਅਤੇ ਦੋਵੇਂ ਵਿਦਿਆਰਥੀ ਗੰਭੀਰ ਜਖਮੀ ਹੋ ਗਏ ਜਿਨਾਂ ਨੂੰ ਮੌਕੇ ਤੇ ਪੁੱਜੇ ਸਮਾਜ ਸੇਵੀ ਅਤੇ ਕ੍ਰਾਂਤੀ ਯੂਥ ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਮੀਕਾ ਨੇ ਤੁਰੰਤ ਆਪਣੀ ਗੱਡੀ ਵਿੱਚ ਪਾ ਕੇ ਬਰਨਾਲਾ ਵਿਖੇ ਲਿਆਂਦਾ ਜਿੱਥੋਂ ਡਾਕਟਰਾਂ ਨੇ ਉਹਨਾਂ ਨੂੰ ਡੀਐਮਸੀ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਜਿੱਥੇ ਉਕਤ ਦੋਨਾਂ ਵਿਦਿਆਰਥੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ। ਵਿਦਿਆਰਥੀਆਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਇਲਾਕੇ ਚ ਸੋਗ ਦੀ ਲਹਿਰ ਫੈਲ ਗਈ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਮੈਡਲ ਪ੍ਰੀਤੀ ਗਰੋਵਰ ਅਤੇ ਜਸਵੰਤ ਸਿੰਘ ਸੈਣਾ ਸਮੇਤ ਸਮੁੱਚੇ ਸਟਾਫ ਨੇ ਇਸ ਅਣਹੋਣੀ ਘਟਨਾ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।ਥਾਣਾ ਭਦੌੜ ਦੀ ਏਐਸਆਈ ਕਮਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟਰੈਕਟਰ ਚਾਲਕ ਭਜਨ ਸਿੰਘ ਭਦੌੜ ਖਿਲਾਫ ਧਾਰਾ 106,281 ਅਧੀਨ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

The tragic death of two students in a direct collision between a tractor and a motorcycle


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App