ਆਸਟ੍ਰੇਲੀਆ ਦੇ ਪਰਿਵਾਰ ਨੇ ਪਾਵਨ ਸਰੂਪ ਲੈ ਕੇ ਜਾਣ ਵਾਲੀ ਬੱਸ ਦੀ ਕਰਵਾਈ ਸੇਵਾ, SGPC ਨੇ ਕੀਤਾ ਸਨਮਾਨਿਤ

16/11/2024 | Public Times Bureau | Panjab

ਆਸਟ੍ਰੇਲੀਆ ਨਿਵਾਸੀ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਸੰਗਤਾਂ ਲਈ ਲੈ ਕੇ ਜਾਣ ਲਈ ਵਿਸ਼ੇਸ਼ ਤੌਰ ਤੇ ਤਿਆਰ ਕਰਵਾਈ ਬੱਸ ਸੇਵਾ ਕੀਤੀ ਗਈ। ਜਿਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸੌਂਪੀਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਿਆਦਾ ਨੂੰ ਧਿਆਨ ਵਿਚ ਰੱਖਦਿਆਂ ਇਸ ਬੱਸ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਗਿਆ ਹੈ, ਜਿਸ ਅੰਦਰ 300 ਪਾਵਨ ਸਰੂਪ ਸੁਭਾਇਮਾਨ ਕੀਤੇ ਜਾ ਸਕਦੇ ਹਨ। ਇਸ ਮੌਕੇ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਮੰਗ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਤਿਕਾਰ ਅਤੇ ਮਰਿਆਦਾ ਅਨੁਸਾਰ ਵੱਖ-ਵੱਖ ਅਸਥਾਨਾਂ ’ਤੇ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਦੀਆਂ ਸੰਗਤਾਂ ਦੀ ਮੰਗ ’ਤੇ ਬੀਤੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਸਟ੍ਰੇਲੀਆ ਭੇਜੇ ਗਏ ਸਨ, ਜਿਸ ਦੇ ਧੰਨਵਾਦ ਵਜੋਂ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਨੇ ਪਾਵਨ ਸਰੂਪਾਂ ਵਾਲੀ ਵਿਸ਼ੇਸ਼ ਬੱਸ ਤਿਆਰ ਕਰਵਾ ਕੇ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਉੱਪਲ ਪਰਿਵਾਰ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਕਾਰਜਸ਼ੀਲ ਰਿਹਾ ਹੈ ਅਤੇ ਇਨ੍ਹਾਂ ਵੱਲੋਂ ਗੁਰੂ ਘਰਾਂ ਦੇ ਕਾਰਜਾਂ ਵਿਚ ਮੋਹਰੀ ਹੋ ਕੇ ਸੇਵਾਵਾਂ ਕੀਤੀਆਂ ਜਾਂਦੀਆਂ ਹਨ। ਭਾਈ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਰਧਾਲੂ ਪਰਿਵਾਰ ਦਾ ਧੰਨਵਾਦ ਵੀ ਕੀਤਾ। ਇਸ ਦੌਰਾਨ ਉੱਪਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪ ਰਹਿਮਤ ਕਰਕੇ ਉਨ੍ਹਾਂ ਪਾਸੋਂ ਇਹ ਸੇਵਾ ਲਈ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਗੁਰੂ ਘਰ ਦੀਆਂ ਸੇਵਾਵਾਂ ਇਸੇ ਤਰ੍ਹਾਂ ਹੀ ਕਰਵਾਉਂਦੇ ਰਹਿਣ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਜਤਿੰਦਰ ਸਿੰਘ ਉੱਪਲ ਉਨ੍ਹਾਂ ਦੀ ਪਤਨੀ ਬੀਬੀ ਰਵਿੰਦਰ ਕੌਰ ਅਤੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਰਾਜਪਾਲ ਸਿੰਘ, ਜਤਿੰਦਰਪਾਲ ਸਿੰਘ, ਨਿਸ਼ਾਨ ਸਿੰਘ, ਨਿਰਮਲ ਸਿੰਘ, ਗੁਰਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

The Family Of Australia Organized The Service Of The Bus Carrying The Holy Image Sgpc Honored


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App