ਪਹਿਲੀ ਸਿੱਖ ਸ਼ਹੀਦ ਬੀਬੀ ਮਾਤਾ ਗੁਜਰੀ ਜੀ ਦੇ ਲਾਸਾਨੀ ਜੀਵਨ ਤੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ SGPC ਮਨਾਏਗੀ 400 ਸਾਲਾ ਸ਼ਤਾਬਦੀ ਸਮਾਗਮ

16/11/2024 | Public Times Bureau | Panjab

ਮਨੁੱਖੀ ਅਧਿਕਾਰਾਂ ਦੀ ਖਾਤਰ ਸ਼ਹੀਦ ਹੋਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਤਨੀ ਤੇ ਖ਼ਾਲਸਾ ਪੰਥ ਦੇ ਸਿਰਜਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ ਸਿੱਖ ਧਰਮ ਦੀ ਪਹਿਲੀ ਸ਼ਹੀਦ ਇਸਤਰੀ ਮਾਤਾ ਗੁਜਰੀ ਜੀ ਦਾ ਜੀਵਨ ਸਮੂਹ ਸਿੱਖਾਂ ਲਈ ਚਾਨਣ ਮੁਨਾਰਾ ਹੈ। ਮਾਤਾ ਗੁਜਰੀ ਜੀ 400 ਸਾਲਾ ਸ਼ਤਾਬਦੀ ਸਮੁੱਚਾ ਖਾਲਸਾ ਪੰਥ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਿੱਥੇ ਕਿ ਉਨ੍ਹਾਂ ਦੇ ਪੇਕੇ ਸਨ, ਉੱਥੇ ਬੜੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾ ਰਿਹਾ ਹੈ। ਜੇਕਰ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਗੱਲ ਕਰੀਏ ਤਾਂ ਇਹ ਉਹ ਪਾਵਨ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ, ਮਾਤਾ ਗੁਜਰੀ ਜੀ ਅਤੇ ਸਮੁੱਚੇ ਪਰਿਵਾਰ ਨੇ ਜ਼ਿੰਦਗੀ ਦਾ ਲੰਮਾ ਸਮਾਂ ਬਤੀਤ ਕੀਤਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਨੰਦ ਕਾਰਜ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਭਾਏਮਾਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਮਾਤਾ ਗੁਜਰੀ ਜੀ ਦੇ ਸਹੁਰੇ ਪਰਿਵਾਰ ਦਾ ਬਸੇਰਾ ਸੀ। ਇੱਥੇ ਉਨ੍ਹਾਂ ਨੇ ਬਹੁਤ ਲੰਮਾ ਸਮਾਂ ਬਤੀਤ ਕੀਤਾ।ਮਾਤਾ ਗੁਜਰੀ ਜੀ ਦੇ ਅੱਖਾਂ ਸਾਹਮਣੇ ਹੀ ਕਸ਼ਮੀਰੀ ਪੰਡਿਤ ਇੱਥੇ ਪਹੁੰਚੇ, ਜਿਨ੍ਹਾਂ ਦੀ ਮਦਦ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਨੂੰ ਦੇ ਨਾਲ ਮੋਢੇ ਨਾਲ ਮੋਢਾ ਡਾਹ ਕੇ ਮਾਤਾ ਗੁਜਰੀ ਜੀ ਨੇ ਸਾਥ ਦਿੱਤਾ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਨੇ ਮਾਤਾ ਗੁਜਰੀ ਜੀ ਦੇ ਸਲਾਹ ਮਸ਼ਵਰੇ ਦੇ ਨਾਲ ਹੀ ਆਨੰਦਪੁਰ ਸਾਹਿਬ ਤੋਂ ਦਿੱਲੀ ਵੱਲ ਕੂਚ ਕੀਤਾ।

ਇਸੇ ਅਨੰਦਪੁਰੀ ਨੂੰ ਇਹ ਮਾਣ ਹਾਸਲ ਹੈ, ਜਿੱਥੇ ਗੁਰੂ ਸਾਹਿਬ ਦੇ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਨੂੰ ਮਾਤਾ ਗੁਜਰੀ ਜੀ ਨੇ ਗੁਰਮਤਿ ਤੇ ਸ਼ਹਾਦਤਾਂ ਦੀ ਗੁੜਤੀ ਦਿੱਤੀ, ਜਿਸ ਕਰ ਕੇ ਸਿੱਖ ਕੌਮ ਦਾ ਲਾਸਾਨੀ ਇਤਿਹਾਸ ਦੁਨੀਆਂ ਦੀ ਅੱਖਾਂ ਸਾਹਮਣੇ ਆਇਆ। ਇਹੀ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਦੇ ਬਿਲਕੁਲ ਸਾਹਮਣੇ ਗੁਰਦੁਆਰਾ ਸੀਸਗੰਜ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੇ ਪਹਿਲੀ ਵਾਰ ਮਾਤਾ ਗੁਜਰੀ ਜੀ ਨੇ ਆਪਣੇ ਪਤੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪਾਵਨ ਸੀਸ ਧੜ ਤੋਂ ਬਗੈਰ ਦੇਖਿਆ । ਜੇਕਰ ਕੋਈ ਦੁਨਿਆਵੀ ਇਸਤਰੀ ਹੁੰਦੀ ਤਾਂ ਸ਼ਾਇਦ ਉਹ ਇਹ ਸਦਮਾ ਬਰਦਾਸ਼ਤ ਨਾ ਕਰ ਪਾਉਂਦੀ ਪਰ ਮਾਤਾ ਗੁਜਰੀ ਜੀ ਨੇ ਆਪਣੇ ਪਤੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਧੜ ਤੋਂ ਬਗੈਰ ਦੇਖ ਕੇ ਵੀ ਪਰਮਾਤਮਾ ਦੇ ਭਾਣੇ ਨੂੰ ਮਿੱਠਾ ਕਰ ਕੇ ਮੰਨਿਆ ਤੇ ਜ਼ੁਲਮ ਦੇ ਵਿਰੁੱਧ ਸੰਗਤ ਨੂੰ ਪ੍ਰੇਰਿਤ ਕੀਤਾ। ਜਿੱਥੇ ਸਮੁੱਚੀ ਕੌਮ ਵੱਲੋਂ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਇਨ੍ਹਾਂ ਦਿਨਾਂ ਨੂੰ ਵੱਡੀ ਪੱਧਰ ’ਤੇ ਮਨਾਇਆ ਜਾਵੇਗਾ, ਉੱਥੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂ ਕੇ ਮਹਿਲ ਗੁਰਦੁਆਰਾ ਭੋਰਾ ਸਾਹਿਬ ਵਿਖੇ ਇਨ੍ਹਾਂ ਦਿਨਾਂ ’ਚ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ 18 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਰਖਾਏ ਜਾਣਗੇ, ਜਿਨਾਂ ਦਾ ਭੋਗ 20 ਨਵੰਬਰ ਨੂੰ ਪਾਇਆ ਜਾਵੇਗਾ । ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ’ਚ ਉੱਚ ਕੋਟੀ ਦੇ ਰਾਗੀ ਢਾਡੀ ਤੇ ਵਿਦਵਾਨ ਸੱਜਣ ਸੰਗਤ ਨੂੰ ਮਾਤਾ ਗੁਜਰੀ ਜੀ ਦੇ ਪਾਵਨ ਇਤਿਹਾਸ ਤੋਂ ਜਾਣੂ ਕਰਾਉਣਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਆਓ ਸਿੱਖ ਇਤਿਹਾਸ ਦੀ ਪਹਿਲੇ ਸ਼ਹੀਦ ਇਸਤਰੀ ਮਾਤਾ ਗੁਜਰੀ ਜੀ ਦੇ ਪਾਵਨ 400 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਇਨ੍ਹਾਂ ਗੁਰਮਤਿ ਸਮਾਗਮਾਂ ਦੀਆਂ ਹਾਜ਼ਰੀਆਂ ਭਰ ਕੇ ਗੁਰੂ ਕੀਆਂ ਖੁਸ਼ੀਆਂ ਪ੍ਰਾਪਤ ਕਰੀਏ। ਇੱਥੇ ਦੱਸਣ ਯੋਗ ਹੈ ਕਿ ਮਾਤਾ ਗੁਜਰੀ ਜੀ ਦਾ ਜਨਮ ਕਰਤਾਰਪੁਰ ਜ਼ਿਲ੍ਹਾ ਜਲੰਧਰ ਵਿਖੇ ਭਾਈ ਲਾਲ ਚੰਦ ਜੀ ਦੇ ਘਰ ਮਾਤਾ ਬਿਸ਼ਨ ਕੌਰ ਜੀ ਦੀ ਕੁੱਖੋਂ ਸੰਨ 1619 ’ਚ ਹੋਇਆ ਸੀ । ਮਾਤਾ ਗੁਜਰੀ ਜੀ ਆਪਣੇ ਪਤੀ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਲਗਪਗ ਦੋ ਸਾਲ ਛੋਟੇ ਸਨ। ਭਾਈ ਲਾਲ ਚੰਦ ਜੀ ਦਾ ਪਰਿਵਾਰ ਪਹਿਲਾਂ ਲਖਨੌਰ ਜ਼ਿਲ੍ਹਾ ਅੰਬਾਲਾ ਦਾ ਰਹਿਣ ਵਾਲਾ ਸੀ। ਭਾਈ ਲਾਲ ਚੰਦ ਆਪਣੇ ਪੁੱਤਰ ਕਿਰਪਾਲ ਚੰਦ ਸਮੇਤ ਕਰਤਾਰਪੁਰ ਆ ਵਸੇ ਸਨ, ਜਿੱਥੇ ਮਾਤਾ ਗੁਜਰੀ ਜੀ ਦਾ ਆਨੰਦ ਕਾਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਲ ਹੋਇਆ।

Sgpc Will Celebrate The 400th Centenary Of The First Sikh Martyr Bibi Mata Gujri On The Land Of Sri Anandpur Sahib


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App