ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

16/11/2024 | Public Times Bureau | Panjab

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵਰਕਿੰਗ ਕਮੇਟੀ ਨੂੰ ਆਪਣਾ ਅਸਤੀਫਾ ਸੌਂਪਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ।ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਸਨ। ਗੱਲ ਵਿਚ ਪੱਲਾ ਪਾ ਕੇ ਇਕ ਫਰਿਆਦ ਵਾਲਾ ਲਿਫਾਫਾ ਨਾਲ ਲੈ ਕੇ ਉਹ ਨਤਮਸਤਕ ਹੋਏ। ਤਨਖਾਹੀਆ ਕਰਾਰ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੂਜੀ ਵਾਰ ਆਪਣੀ ਫਰਿਆਦ ਲੈ ਕੇ ਪਹੁੰਚੇ ਸਨ। ਸੁਖਬੀਰ ਨੇ ਆਪਣਾ ਫਰਿਆਦ ਪੱਤਰ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਗੈਰ ਹਾਜ਼ਰੀ ਵਿੱਚ ਸਕੱਤਰੇਤ ਦੇ ਅਧਿਕਾਰੀਆਂ ਨੂੰ ਸੌਂਪਿਆ ਸੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਿਆਂ ਢਾਈ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਜਿਸ ਤੋਂ ਬਾਅਦ ਉਹ ਨਾ ਤਾਂ ਪਾਰਟੀ ਦੇ ਰੁਝੇਵਿਆਂ 'ਚ ਵਿਚਰ ਰਹੇ ਹਨ ਅਤੇ ਨਾ ਹੀ ਜਨਤਾ ਵਿਚਾਲੇ। ਉਨ੍ਹਾਂ ਦੱਸਿਆ ਕਿ 30 ਅਗਸਤ ਨੂੰ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਤੇ ਅਗਲੇ ਦਿਨ ਹੀ ਉਨ੍ਹਾਂ ਨਿੱਜੀ ਤੌਰ 'ਤੇ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮਰਪਿਤ ਹੁੰਦਿਆਂ ਹਰੇਕ ਹੁਕਮ ਨੂੰ ਮੰਨਣ ਲਈ ਬੇਨਤੀ ਪੱਤਰ ਦੇ ਦਿੱਤਾ ਸੀ। ਇਸ ਕਰ ਕੇ ਲੰਮਾ ਸਮਾਂ ਬੀਤਣ ਤੋਂ ਬਾਅਦ ਮੁੜ ਨਿੱਜੀ ਤੌਰ 'ਤੇ ਪੇਸ਼ ਹੋ ਕੇ ਉਨ੍ਹਾਂ ਜਥੇਦਾਰ ਨੂੰ ਬੇਨਤੀ ਕੀਤੀ ਹੈ ਕਿ ਇਸ ਮਾਮਲੇ ਸੰਬੰਧੀ ਜਲਦ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਰ ਕੇ ਫੈਸਲਾ ਲਿਆ ਜਾਵੇ। ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੋਣ ਵਾਲੇ ਹੁਕਮ ਨੂੰ ਉਹ ਖਿੜੇ ਮੱਥੇ ਪ੍ਰਵਾਨ ਕਰਨਗੇ।

Sukhbir Badal Resigned From The Presidency Of Akali Dal


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App