ਮਹਾਰਾਸ਼ਟਰ ਦੇ ਬਾਬਾ ਸਿੱਦੀਕੀ ਕਤਲ ਕਾਂਡ ਦੇ ਲੋੜੀਂਦੇ ਮੁਲਜ਼ਮ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਅਤੇ ਮਹਾਰਾਸ਼ਟਰ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤੋਂ ਬਾਅਦ ਫਾਜ਼ਿਲਕਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰ ਕਰਨ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਪੁਲਿਸ ਸੁਰੱਖਿਆ ਦਰਮਿਆਨ ਉਸਦਾ ਮੈਡੀਕਲ ਕਰਵਾਇਆ ਗਿਆ ਅਤੇ ਅਦਾਲਤ ਵਿੱਚ ਪੇਸ਼ ਕਰਕੇ ਟਰਾਂਜ਼ਿਟ ਰਿਮਾਂਡ ਲਿਆ ਗਿਆ।ਫਾਜ਼ਿਲਕਾ ਦੇ ਡੀ.ਐੱਸ.ਪੀ ਇਨਵੈਸਟੀਗੇਸ਼ਨ ਬਲਕਾਰ ਸਿੰਘ ਨੇ ਦੱਸਿਆ ਕਿ ਮਹਾਰਾਸ਼ਟਰ ਪੁਲਸ ਦੀ ਟੀਮ ਫਾਜ਼ਿਲਕਾ ਆਈ. ਮਹਾਰਾਸ਼ਟਰ ਪੁਲਿਸ ਦੀ ਟੀਮ ਨੇ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਲੋੜੀਂਦੇ ਨੌਜਵਾਨ ਆਕਾਸ਼ ਗਿੱਲ ਨੂੰ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਇੱਕ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ।
ਫੜੇ ਗਏ ਮੁਲਜ਼ਮ ਦੀ ਪਛਾਣ ਫਾਜ਼ਿਲਕਾ ਦੇ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡ ਪੱਕਾ ਚਿਸ਼ਤੀ ਦੇ ਰਹਿਣ ਵਾਲੇ ਆਕਾਸ਼ ਗਿੱਲ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦਾ ਸਾਥੀ ਹੈ ਅਤੇ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਸਮੱਗਰੀ ਮੁਹੱਈਆ ਕਰਵਾ ਰਿਹਾ ਸੀ। ਜਿਸ ਤੋਂ ਬਾਅਦ ਉਸ ਨੂੰ ਪੁਲੀਸ ਸੁਰੱਖਿਆ ਹੇਠ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸ ਦਾ ਮੈਡੀਕਲ ਕਰਵਾਇਆ ਗਿਆ ਅਤੇ ਅਦਾਲਤ 'ਚ ਪੇਸ਼ ਕਰਕੇ ਟਰਾਂਜ਼ਿਟ ਰਿਮਾਂਡ 'ਤੇ ਲਿਆ ਗਿਆ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਪੁਲੀਸ ਹੀ ਦੱਸ ਸਕੇਗੀ ਕਿ ਇਸ ਮਾਮਲੇ ਵਿੱਚ ਮੁਲਜ਼ਮ ਦੀ ਕੀ ਭੂਮਿਕਾ ਹੈ ਅਤੇ ਉਸ ਨੂੰ ਕਿਉਂ ਗ੍ਰਿਫ਼ਤਾਰ ਕੀਤਾ ਗਿਆ।
ਦੱਸ ਦੇਈਏ ਕਿ 66 ਸਾਲਾ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਮਹਾਰਾਸ਼ਟਰ ਦੇ ਬਾਂਦਰਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਦੋਂ ਉਹ ਆਪਣੇ ਵਿਧਾਇਕ ਪੁੱਤਰ ਜ਼ੀਸ਼ਾਨ ਸਿੱਦੀਕੀ ਦੇ ਦਫ਼ਤਰ ਨੇੜੇ ਮੌਜੂਦ ਸਨ, ਇਸ ਬਾਰੇ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਐਕ੍ਸ 'ਤੇ ਟਵੀਟ ਕੀਤਾ ਹੈ ਇਹ ਉਸ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਹੈ ਉਨ੍ਹਾਂ ਦੱਸਿਆ ਕਿ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਨੇ ਮਹਾਰਾਸ਼ਟਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮੁੰਬਈ ਵਿੱਚ ਬਾਬਾ ਸਿੱਦੀਕੀ ਦੇ ਕਤਲ ਦੇ ਮਾਮਲੇ ਵਿੱਚ ਫਾਜ਼ਿਲਕਾ ਦੇ ਰਹਿਣ ਵਾਲੇ ਇੱਕ ਆਕਾਸ਼ ਗਿੱਲ ਨੂੰ ਗ੍ਰਿਫਤਾਰ ਕੀਤਾ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦਾ ਸਾਥੀ ਹੈ ਅਤੇ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕ ਸਪੋਰਟ ਮੁਹੱਈਆ ਕਰਵਾ ਰਿਹਾ ਸੀ। ਦੋਸ਼ੀ ਨੂੰ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਨਿਰਵਿਘਨ ਸਹਿਯੋਗ ਲਈ ਆਪਣੀ ਵਚਨਬੱਧਤਾ ਵਿੱਚ ਸੰਯੁਕਤ, ਪੰਜਾਬ ਪੁਲਿਸ ਅਤੇ ਮਹਾਰਾਸ਼ਟਰ ਪੁਲਿਸ ਨੇ ਇੱਕ ਅੰਤਰਰਾਜੀ ਕਾਰਵਾਈ ਨੂੰ ਸਫਲਤਾਪੂਰਵਕ ਅੰਜਾਮ ਦਿੱਤਾ ਹੈ। ਇਹ ਜਨਤਕ ਸੁਰੱਖਿਆ ਅਤੇ ਨਿਆਂ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ, ਰਾਜ ਦੀਆਂ ਸਰਹੱਦਾਂ ਦੇ ਪਾਰ ਸੁਰੱਖਿਆ ਨੂੰ ਮਜ਼ਬੂਤ ਕਰਦਾ ਹੈ
Accused Wanted In Baba Siddiqui Murder Case Arrested Near India pakistan Border
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)