ਕਪੂਰਥਲਾ 'ਚ ਧੁੰਦ ਕਾਰਨ ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਪਿੰਡ ਜਗਜੀਤਪੁਰ ਨੇੜੇ ਸ਼ਨੀਵਾਰ ਸਵੇਰੇ ਇੱਕ ਮਿੰਨੀ ਬੱਸ ਤੇ ਬਾਈਕ ਰਿਹੜੇ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਇੱਕ ਬੱਚੇ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ, ਜਦੋਂ ਕਿ ਡੇਢ ਸਾਲ ਦੀ ਬੱਚੀ ਸਮੇਤ ਦੋ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਰਾਵਲਪਿੰਡੀ ਦੇ ਐਸਐਚਓ ਕਿਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਿਰਕ ਵਾਸੀ ਰਾਮਪਾਲ ਨੇ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰ ਉਸ ਨੂੰ ਮਿਲਣ ਲਈ ਬਾਈਕ ਰਿਹੜੀ ’ਤੇ ਆਏ ਸੀ। ਉਸ ਨੇ ਦੱਸਿਆ ਕਿ ਜਦੋਂ ਇਹ ਲੋਕ ਵਾਪਸ ਹੁਸ਼ਿਆਰਪੁਰ ਵੱਲ ਜਾ ਰਹੇ ਸਨ ਤਾਂ ਪਿੰਡ ਜਗਜੀਤਪੁਰ ਨੇੜੇ ਮਿੰਨੀ ਬੱਸ ਨਾਲ ਇਨ੍ਹਾਂ ਦੀ ਟੱਕਰ ਹੋ ਗਈ।
ਮੌਕੇ 'ਤੇ ਪਹੁੰਚੇ ਰਾਵਲਪਿੰਡੀ ਥਾਣੇ ਦੇ ਐੱਸਐੱਚਓ ਕਿਰਪਾਲ ਸਿੰਘ ਅਨੁਸਾਰ ਅੱਜ ਸਵੇਰੇ ਕਰੀਬ ਸਾਢੇ 9 ਵਜੇ ਹੁਸ਼ਿਆਰਪੁਰ ਦੀ ਬਲਵੀਰ ਕਾਲੋਨੀ 'ਚ ਰਹਿੰਦੇ ਇੱਕ ਪਰਿਵਾਰ ਦੇ 5 ਵਿਅਕਤੀ ਬਾਈਕ ਰਿਹੜੀ 'ਤੇ ਫਗਵਾੜਾ ਤੋਂ ਵਾਪਸ ਹੁਸ਼ਿਆਰਪੁਰ ਵੱਲ ਜਾ ਰਹੇ ਸਨ। ਪਿੰਡ ਜਗਜੀਤਪੁਰ ਨੇੜੇ ਇੱਕ ਨਿੱਜੀ ਮਿੰਨੀ ਬੱਸ ਨਾਲ ਉਨ੍ਹਾਂ ਦੀ ਜ਼ਬਰਦਸਤ ਟੱਕਰ ਹੋ ਗਈ। ਐਸਐਚਓ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਗਰੀਬਦਾਸ, ਉਸਦੀ ਸੱਸ ਫੂਲਵਤੀ ਤੇ ਉਸਦੇ ਤਿੰਨ ਸਾਲਾ ਬੱਚੇ ਮਨਪ੍ਰੀਤ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਰਜਨੀ ਤੇ ਉਸ ਦੀ ਡੇਢ ਸਾਲ ਦੀ ਬੇਟੀ ਗੁਰਪ੍ਰੀਤ ਜ਼ਖ਼ਮੀ ਹੋ ਗਈ, ਜਿਨ੍ਹਾਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਾਈਵੇਟ ਮਿੰਨੀ ਬੱਸ ਇੱਕ ਮਿੱਲ ਦੀ ਲੇਬਰ ਦੀ ਢੋਆ-ਢੁਆਈ ਦਾ ਕੰਮ ਕਰਦੀ ਹੈ। ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
Due To Fog 3 Members Of The Same Family Died In A Minibus Collision In Kapurthala Mother And Daughter Were Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)