ਹਵਸ 'ਚ ਅੰਨ੍ਹੇ ਹੋਏ ਇਕ ਲੜਕੇ ਨੇ ਗੁਆਂਢ 'ਚ ਰਹਿਣ ਵਾਲੀ ਔਰਤ ਦੀ ਨਗਨ ਵੀਡੀਓ ਬਣਾ ਲਈ। ਨਹਾਉਂਦੇ ਸਮੇਂ ਦੀ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਲੜਕੇ ਨੇ ਔਰਤ ਨਾਲ ਦੋ ਵਾਰ ਸਰੀਰਕ ਸੰਬੰਧ ਬਣਾਏ। ਇਸ ਮਾਮਲੇ 'ਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਔਰਤ ਦੀ ਸ਼ਿਕਾਇਤ 'ਤੇ ਲੜਕੇ ਖਿਲਾਫ ਮੁਕੱਦਮਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ। ਥਾਣਾ ਸਾਹਨੇਵਾਲ ਅਧੀਨ ਆਉਂਦੇ ਇਕ ਇਲਾਕੇ ਦੀ ਰਹਿਣ ਵਾਲੀ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਉਸਦੇ ਗੁਆਂਢ 'ਚ ਰਹਿਣ ਵਾਲਾ ਲੜਕਾ ਪਿਛਲੇ ਇਕ ਮਹੀਨੇ ਤੋਂ ਉਸ ਨਾਲ ਛੇੜਛਾੜ ਕਰ ਰਿਹਾ ਸੀ। ਬਦਨਾਮੀ ਦੇ ਡਰੋਂ ਔਰਤ ਨੇ ਕਿਸੇ ਨੂੰ ਕੁਝ ਨਾ ਦੱਸਿਆ। ਇਸੇ ਲਾਪਰਵਾਹੀ ਕਾਰਨ ਨੌਜਵਾਨ ਦਾ ਹੌਸਲਾ ਵਧਿਆ ਤੇ ਉਸ ਨੇ ਬਾਥਰੂਮ 'ਚ ਨਹਾ ਰਹੀ ਔਰਤ ਦੀ ਵੀਡੀਓ ਬਣਾ ਲਈ।
ਮਹਿਲਾ ਨੇ ਸ਼ਿਕਾਇਤ 'ਚ ਦੱਸਿਆ ਕਿ ਕੁਝ ਦਿਨ ਪਹਿਲੋਂ ਉਹ ਘਰ ਵਿਚ ਇਕੱਲੀ ਸੀ। ਇਸੇ ਦੌਰਾਨ ਲੜਕਾ ਘਰ ਦੇ ਅੰਦਰ ਦਾਖਲ ਹੋ ਗਿਆ ਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਗੱਲ ਆਖੀ। ਮੁਲਜਮ ਨੇ ਔਰਤ ਦੇ ਪਤੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ ਉਸ ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ। ਡਰਾ ਧਮਕਾ ਕੇ ਔਰਤ ਨਾਲ ਸਰੀਰ ਸੰਬੰਧ ਬਣਾਏ। ਕੁਝ ਦਿਨ ਬਾਅਦ ਦੂਸਰੀ ਵਾਰ ਲੜਕੇ ਨੇ ਫਿਰ ਤੋਂ ਅਜਿਹਾ ਕੀਤਾ। ਪਰੇਸ਼ਾਨ ਹੋਈ ਔਰਤ ਨੇ ਇਸ ਸਬੰਧੀ ਆਪਣੇ ਪਤੀ ਨੂੰ ਜਾਣਕਾਰੀ ਦਿੱਤੀ। ਸਾਰਾ ਮਾਮਲਾ ਥਾਣਾ ਸਾਹਨੇਵਾਲ ਦੀ ਪੁਲਿਸ ਦੇ ਧਿਆਨ 'ਚ ਲਿਆਂਦਾ ਗਿਆ। ਉਧਰੋਂ ਇਸ ਮਾਮਲੇ 'ਚ ਜਾਂਚ ਅਧਿਕਾਰੀ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਔਰਤ ਦੀ ਸ਼ਿਕਾਇਤ 'ਤੇ ਲੜਕੇ ਖਿਲਾਫ ਜਬਰ ਜਨਾਹ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ। ਲੜਕੇ ਦੀ ਗ੍ਰਿਫਤਾਰੀ ਤੋਂ ਬਾਅਦ ਉਸਦੀ ਉਮਰ ਦਾ ਪਤਾ ਲੱਗ ਸਕੇਗਾ । ਫਿਲਹਾਲ ਪੁਲਿਸ ਲੜਕੇ ਨੂੰ ਕਾਬੂ ਕਰਨ ਲਈ ਛਾਪਾਮਾਰੀ ਕਰ ਰਹੀ ਹੈ।
A Case Has Been Registered Against A Boy Living In The Neighborhood For Having Sexual Relations Twice By Threatening To Make The Video Of Her Bathing Viral
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)