ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥
ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥
Jaitsree Fifth Mehl Second House Chhant shalok God Is Lofty Unapproachable And Infinite He Is Indescribable He Cannot Be Described
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)