ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ-ਜਲਾਲ ਨਾਲ ਕੱਢਿਆ ਮਹੱਲਾ

18/11/2024 | Public Times Bureau | Panjab

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਅਤੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਮਹੱਲੇ ਦੀ ਆਰੰਭਤਾ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਜਸਬੀਰ ਸਿੰਘ ਦਰਬਾ, ਬਾਬਾ ਭੁਪਿੰਦਰ ਸਿੰਘ ਖਕਾਨਕਲਾਂ ਨੇ ਗੁਰਬਾਣੀ ਦਾ ਮਨੋਰਥ ਕੀਰਤਨ ਕੀਤਾ।

ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਮਹੱਲੇ ਦੀ ਅਰੰਭਤਾ ਸਬੰਧੀ ਅਰਦਾਸ ਕੀਤੀ ਤੇ ਸਾਰੀਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਨੂੰ ਸਨਮਾਨਿਤ ਕੀਤਾ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਵੱਲੋਂ ਸਿਰਜਿਆ ਸਮਾਜ ਉਨ੍ਹਾਂ ਦੇ ਗੁਰਬਾਣੀ ਫਲਸਫੇ ਤੋਂ ਭਲੀਭਾਂਤ ਪ੍ਰਗਟ ਹੁੰਦਾ ਹੈ। ਅਜੋਕੇ ਸਮੇਂ ਵਿਸ਼ਾਲ ਪੱਧਰ ਤੇ ਮਾਨਵ ਜੀਵਨ ਦੀ ਅੰਮ੍ਰਿਤ ਰੂਪੀ ਕਟੋਰੀ ਵਿੱਚ ਜੋ ਨਿਜਵਾਦ, ਨਿਜਲ਼ਾਭ, ਵੱਖਵਾਦ, ਨਸਲਵਾਦ, ਹੰਕਾਰਵਾਦ ਦਾ ਜ਼ਹਿਰ ਘੁਲ ਰਿਹਾ ਹੈ, ਉਸ ਦਾ ਮੁੱਖ ਕਾਰਨ ਅਸੀਂ ਗੁਰੂ ਨਾਨਕ ਸਾਹਿਬ ਦੇ ਸਭਿਆਚਾਰਕ ਕੀਮਤਾਂ ਨਾਲੋਂ ਟੁੱਟ ਰਹੇ ਹਾਂ। ਸਾਨੂੰ ਗੁਰੂ ਮਹਾਰਾਜ ਦੀ ਬਾਣੀ ਨੂੰ ਸਮਝਣਾ ਚਾਹੀਦਾ ਹੈ ਤੇ ਉਸੇ ਅਨੁਸਾਰ ਆਪਣੀ ਜੀਵਨ ਜੁਕਤ ਨੂੰ ਢਾਲਦੇ ਹੋਏ ਕਿਰਤ ਕਰਨੀ, ਨਾਮ ਜਪਣਾ ਤੇ ਵੰਡ ਛਕਣ ਦੇ ਫਲਸਫੇ ਨੂੰ ਅਪਣਾਉਣਾ ਚਾਹੀਦਾ ਹੈ।

ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਨੇ ਕਿਹਾ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਦੀਆਂ ਲਾਡਲੀਆਂ ਫੋਜਾਂ ਨਿਹੰਗ ਸਿੰਘ ਦਲਾਂ ਵਲੋਂ ਰਲ ਕੇ ਮਹੱਲਾ ਕੱਢਿਆ ਜਾ ਰਿਹਾ ਹੈ। ਬੁੱਢਾ ਦਲ ਗੁਰੂ ਮਹਾਰਾਜ ਦੀਆਂ ਅਪਾਰ ਬਖਸ਼ਿਸ਼ਾਂ ਰਹੀਆਂ ਹਨ ਤਰਨਾ ਦਲ ਬੁੱਢਾ ਦਲ ਤੋਂ ਸਹਿਯੋਗ ਤੇ ਅਗਵਾਈ ਲੈ ਕੇ ਕੌਮ ਦੀ ਚੜਦੀ ਕਲਾ ਲਈ ਯੋਗ ਦਾਨ ਪਾਉਂਦੇ ਰਹੇ ਹਨ। ਹਰ ਮੋਰਚੇ ਤੇ ਨਿਹੰਗ ਸਿੰਘ ਅੱਗੇ ਹੋ ਕੇ ਕੁਰਬਾਨੀਆਂ ਦੇਂਦੇ ਰਹੇ ਹਨ।ਉਨ੍ਹਾਂ ਨੇ ਗੁਰੂ ਨਾਨਕ ਸਾਹਿਬ ਦੀਆਂ ਸਿਖਿਆਵਾਂ ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਅਤੇ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਿਧੀ ਚੰਦ ਨੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਮਹੱਲੇ ‘ਚ ਸਮੂਲੀਅਤ ਕੀਤੀ।

Nihang Singh Dal A Group Dedicated To The Birth Anniversary Of Sri Guru Nanak Dev Ji Took Out The Mahalla With Khalsai Jaho jalal


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App