ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਬੀਤੀ ਸ਼ਾਮ ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨਾਲ ਸ਼ਹੀਦ ਭਗਤ ਸਿੰਘ ਨਗਰ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਵਿਚਾਰ ਵਟਾਂਦਰਾ ਕਰਦਿਆਂ ਗਰੇਵਾਲ ਨੇ ਕਿਹਾ ਹੈ ਕਿ ਪੰਜਾਬੀ ਲੋਕ ਸੰਗੀਤ ਦੀ ਖੇਤਰੀ ਮਹਿਕ ਜਿਉਂਦੀ ਰੱਖਣ ਲਈ ਲੋਕ ਫਨਕਾਰਾਂ ਦੀ ਕਦਰਦਾਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੋ ਖ਼ੁਸ਼ਬੂ ਈਦੂ ਸ਼ਰੀਫ਼ ਦੇ ਸੰਗੀਤ ਵਿੱਚ ਜਾਂ ਦੇਸ ਰਾਜ ਲਚਕਾਨੀ ਦੀ ਢਾਡੀ ਕਲਾ ਵਿੱਚ ਹੈ, ਉਹ ਕਿਸੇ ਹੋਰ ਕੋਲ ਨਹੀਂ। ਇਸ ਕਿਸਮ ਦੇ ਅਨੇਕਾਂ ਹੋਰ ਕਲਾਕਾਰ ਗੁੰਮਨਾਮੀ ਦੇ ਆਲਮ ਵਿੱਚ ਜੀਅ ਰਹੇ ਹਨ। ਇਨ੍ਹਾਂ ਦੀ ਨਿਸ਼ਾਨਦੇਹੀ ਕਰਕੇ ਇਨ੍ਹਾਂ ਦੇ ਸੰਗੀਤ ਦੀ ਸੰਭਾਲ ਅਤੇ ਪਰਿਵਾਰਕ ਫਿਕਰਾਂ ਤੋਂ ਮੁਕਤੀ ਦਾ ਪ੍ਰਬੰਧ ਵੀ ਸੰਸਥਾਵਾਂ ਤੇ ਸਭਿਆਚਾਰਕ ਪ੍ਰਬੰਧ ਵੇਖਦੀਆਂ ਧਿਰਾਂ ਨੂੰ ਕਰਨਾ ਚਾਹੀਦਾ ਹੈ। ਕੰਵਰ ਗਰੇਵਾਲ ਨੇ ਕਿਹਾ ਕਿ ਸੰਗੀਤ ਕਲਾ ’ਤੇ ਸਾਹਿੱਤ ਦਾ ਅਟੁੱਟ ਰਿਸ਼ਤਾ ਹੈ ਜਿਸਨੂੰ ਨਿਭਾ ਕੇ ਹੀ ਭਵਿੱਖ ਦੀ ਸੁੰਦਰ ਰੂਪ ਰੇਖਾ ਉਲੀਕੀ ਜਾ ਸਕਦੀ ਹੈ।
ਉਨ੍ਹਾਂ ਇਸ ਮੌਕੇ ਸਮਾਜ ਵਿੱਚ ਧੀਆਂ ਦੀ ਅਹਿਮੀਅਤ ਬਾਰੇ ਕੁੱਝ ਬੋਲ ‘ਧੀਏ ਨੀ ਗੁਲਕੰਦ ਵਰਗੀਏ, ਰੇਸ਼ਮ ਸੁੱਚੀ ਤੰਦ ਵਰਗੀਏ, ਰਾਤ ਹਨ੍ਹੇਰੀ ਵਿੱਚ ਤੂੰ ਚਮਕੇਂ, ਪੂਰਨਮਾਸ਼ੀ ਚੰਦ ਵਰਗੀਏ’ ਗਾ ਕੇ ਸੁਣਾਏ। ਕੰਵਰ ਗਰੇਵਾਲ ਨੂੰ ਗੁਰਮੁਖੀ ਪੈਂਤੀ ਅੱਖਰੀ ਦੋਸ਼ਾਲਾ ਤੇ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ.ਗਿੱਲ ਨੇ ਕਿਹਾ ਕਿ ਮਾਝੇ ਦੀ ਗਾਇਕੀ ਦਾ ਰਸ ਜਾਨਣ ਲਈ ਅਮਰਜੀਤ ਗੁਰਦਾਸਪੁਰੀ, ਅਮਰੀਕ ਸਿੰਘ ਗਾਜ਼ੀਨੰਗਲ, ਜਸਬੀਰ ਖ਼ੁਸ਼ਦਿਲ ਦੇ ਗਾਏ ਗੀਤ, ਸੋਹਣ ਸਿੰਘ ਸੀਤਲ ਦੀਆਂ ਢਾਡੀ ਵਾਰਾਂ , ਜੋਗਾ ਸਿੰਘ ਜੋਗੀ, ਬਲਦੇਵ ਸਿੰਘ ਬੈਂਕਾ, ਸੁਲੱਖਣ ਸਿੰਘ ਰਿਆੜ ਤੇ ਗੁਰਮੁਖ ਸਿੰਘ ਦੀਆਂ ਕਵੀਸ਼ਰੀਆਂ ਸੁਣਨ ਤੇ ਸੰਭਾਲਣ ਦੀ ਲੋੜ ਹੈ। ਮਾਲਵੇ ਵਿੱਚ ਬਾਬੂ ਰਜਬ ਅਲੀ, ਬਾਪੂ ਕਰਨੈਲ ਸਿੰਘ ਪਾਰਸ ਰਾਮੂਵਾਲੀਆ, ਪੰਡਤ ਬੀਰਬਲ ਘੱਲਾਂ ਵਾਲੇ, ਰਾਮ ਜੀ ਦਾਸ ਰੋਡਿਆਂ ਵਾਲੇ ਕਵੀਸ਼ਰਾਂ ਦੀ ਦਸਤਾਵੇਜੀ ਪਛਾਣ ਨਿਸ਼ਚਤ ਕਰਨ ਦੀ ਲੋੜ ਹੈ।
Prof Punjabi Singer Kanwar Grewal Reached The House Of Gurbhajan Singh Gill
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)