ਪੰਜਾਬ ਚ ਭਲਕੇ ਛੁੱਟੀ ਦਾ ਐਲਾਨ ਸਾਰੇ ਸਰਕਾਰੀ ਦਫਤਰ, ਬੋਰਡ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

19/11/2024 | Public Times Bureau | Panjab

ਭਲਕੇ ਸੂਬੇ ਵਿਚ ਜ਼ਿਮਨੀ ਚੋਣਾਂ ਲਈ ਵੋਟਿੰਗ ਹੋਣੀ ਹੈ ਜਿਸ ਨੂੰ ਮੁੱਖ ਰੱਖਦਿਆਂ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।

ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

All Government Offices Boards And Educational Institutions Will Remain Closed Tomorrow As A Holiday Has Been Announced In Punjab


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App