ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਵਚਨਬੱਧ

19/11/2024 | Public Times Bureau | malerkotla

ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਸੰਭਾਲ ਅਤੇ ਜਲ ਮੰਤਰੀ,ਪੰਜਾਬ ਬਰਿੰਦਰ ਕੁਮਾਰ ਗੋਇਲ ਨੇ ਨਵੀਆਂ ਚੁਣੀਆਂ ਗ੍ਰਾਮ ਸੰਭਾਵਾਂ ਦੇ ਨੁਮਾਇਦਿਆਂ ਨੂੰ ਪਿੰਡਾਂ ਦੇ ਵਿਕਾਸ ਦੀ ਯੋਜਨਾਂ ਨੂੰ ਧੜੇਬੰਦੀ ਤੋ ਉਪਰ ਉੱਠਕੇ ਆਮ ਲੋਕਾਂ ਦੀ ਸਲਾਹ ਤੇ ਲੋੜ ਅਨੁਸਾਰ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਉਲੀਕਣ ਦਾ ਸੱਦਾ ਦਿੱਤਾ । ਉਨ੍ਹਾਂ ਕਿਹਾ ਕਿ ਸਾਨੂੰ ਪਿੰਡਾਂ ਵਿੱਚੋਂ ਧੜੇਬੰਦੀ ਨੂੰ ਖ਼ਤਮ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਪਿੰਡਾਂ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿੱਤੇ ਸੱਦੇ ਅਨੁਸਾਰ ਗ੍ਰਾਮ ਸਭਾਵਾਂ ਦੇ ਇਜਲਾਸ ਕਰਵਾਏ ਜਾਣ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਫੈਸਲਾ ਸਾਰੇ ਲੋਕਾਂ ਦੀ ਹਾਜ਼ਰੀ ਵਿੱਚ ਲਿਆ ਜਾਵੇ। ਪਿੰਡਾਂ ਦੇ ਚੋਹਤਰਫੇ ਵਿਕਾਸ ਲਈ ਪੈਸੇ ਦੀ ਦੁਰਵਰਤੋਂ ਨੂੰ ਰੋਕਣਾ ਅਤੇ ਸਮਝਦਾਰੀ ਨਾਲ ਖਰਚ ਕਰਨਾ ਯਕੀਨੀ ਬਣਾਉਣਾ ਗ੍ਰਾਮ ਸਭਾਵਾਂ ਦੀ ਨੈਤਿਕ ਜਿੰਮੇਵਾਰੀ ਹੈ । ਉਹ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਵੀ ਕਾਇਮ ਰੱਖਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ।


ਉਨ੍ਹਾਂ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਵਚਨਬੱਧ ਹੈ। ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਫੰਡਜ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜੇਕਰ ਗ੍ਰਾਮ ਸੰਭਾਵਾਂ ਦੇ ਨੁਮਾਇੰਦੇ ਆਪਣੀ ਸਮਾਜਿਕ ਅਤੇ ਨੈਤਿਕ ਜਿੰਮੇਵਾਰੀ ਨੂੰ ਸਮਝਦੇ ਹੋਏ ਨਿਭਾਉਣ ਤਾਂ ਉਹ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਹਰ ਨੇਕ ਕੰਮ ਲਈ ਪੂਰਾ ਸਹਿਯੋਗ ਦੇਵੇਗੀ। ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ।


ਉਨ੍ਹਾਂ ਪੰਚਾਇਤਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਅਲਾਮਤ ਤੋਂ ਨਿਜਾਤ ਦਵਾਉਣ ਲਈ ਪੰਚਾਇਤਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ । ਸਾਨੂੰ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਜਵਾਨੀ ਨੂੰ ਬਚਾਉਣ ਦੇ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਪੈਦਾ ਕਰਕੇ ਪੰਜਾਬੀਆਂ ਵਿੱਚ ਨਸ਼ੇ ਦਾ ਨਾਮੋ ਨਿਸ਼ਾਨ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਚਾਇਤੀ ਰਾਜ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਰੋਲ ਮਾਡਲ ਬਣ ਕੇ ਉੱਭਰਨ ਅਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸਾਂਝੇ ਉਪਰਾਲੇ ਆਪਣੇ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਕਰਨ । ਉਨ੍ਹਾਂ ਆਸ ਪ੍ਰਗਟਾਈ ਕਿ ਸਹੁੰ ਚੁੱਕਣ ਮਗਰੋਂ ਇਹ ਪੰਚ ਆਪਣੇ ਪਿੰਡਾਂ ਨੂੰ ਵਿਕਾਸ ਦੇ ਰਾਹ ਉਤੇ ਤੋਰਨਗੇ।


ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਮਾਗਮ ਵਿੱਚ ਪੁੱਜੇ ਪੰਚਾ,ਸਰਪੰਚਾਂ ਅਤੇ ਹੋਰ ਸ਼ਖਸੀਅਤਾਂ ਨੂੰ ਜੀ ਆਇਆਂ ਆਖਿਆ ਤੇ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਹੱਸਦਾ, ਵਸਦਾ, ਸਿਹਤਯਾਬ, ਬਣਾਉਣ ਲਈ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ ਅਤੇ ਆਪਣੇ ਪਿੰਡਾਂ ਨੂੰ ਆਦਰਸ਼ ਪਿੰਡਾਂ ਵਿੱਚ ਬਦਲਣਾ ਪਵੇਗਾ।ਉਨ੍ਹਾਂ ਕਿਹਾ ਕਿ ਸਾਨੂੰ ਆਪਣਾ ਹਰ ਫੈਸਲਾ ਲੋਕ ਭਲਾਈ ਨੂੰ ਮੁੱਖ ਰੱਖਦੇ ਹੋਏ ਪਿੰਡ ਵਾਸੀਆਂ ਨਾਲ ਸਲਾਹ-ਮਸ਼ਵਰਾ ਕਰਕੇ ਕਰਨਾ ਚਾਹੀਦਾ ਹੈ । ਪਿੰਡਾਂ ਦੇ ਸਰਬਪੱਖੀ ਵਿਕਾਸ ਵਿੱਚ ਪੰਚਾਇਤੀ ਰਾਜ ਦੇ ਨੁਮਾਇੰਦੇ ਅਹਿਮ ਭੂਮਿਕਾ ਨਿਭਾ ਕੇ ਪੰਜਾਬ ਨੂੰ ਦੁਨਿਆਂ ਦੇ ਨਕਸੇ ਵਿੱਚ ਅਹਿਮ ਸਥਾਨ ਦਵਾ ਸਕਦੇ ਹਨ । ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਆਪਸੀ ਲਾਗਡਾਟ ਤੋਂ ਪਰੇ ਉਠਣਾ ਪਵੇਗਾ ।


ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੇ ਅਵਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦੇ ਚਾਨਣ ਮੁਨਾਰੇ ਵਜੋਂ ਦੇਖਿਆ ਜਾਂਦਾ ਹੈ। ਇਸ ਲਈ ਲੋਕਤੰਤਰ ਦੀ ਮਜਬੂਤੀ ਪਾਰਦਰਸੀ ਲੋਕਤੰਤਰੀ ਪ੍ਰਣਾਲੀ ਤੇ ਨਿਰਭਰ ਕਰਦੀ ਹੈ ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਭਲੇ ਲਈ ਉਨ੍ਹਾਂ ਦੀ ਸੋਚ ਅਨੁਸਾਰ ਕੰਮ ਕਰ ਰਹੀ ਹੈ ਜਿਸ ਸਦਕਾ ਸਿਹਤ,ਸਿੱਖਿਆ,ਰੋਜਗਾਰ ਆਦਿ ਵੱਲ ਵਿਸ਼ੇਸ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾ ਵਿੱਚ ਸੋਚ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰ ਕੇ ਜਿੱਥੇ ਇਕ ਪਾਸੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕੀਤਾ ਹੈ ਉੱਥੇ ਹੀ ਆਪਣੇ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸੂਝਵਾਨ ਲੋਕਾਂ ਨੇ ਪੰਚ/ ਸਰਪੰਚ ਚੁਣਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਨ੍ਹਾਂ ਨੂੰ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵਿਸਵਾਸ਼ ਨੂੰ ਬਰਕਰਾਰ ਰੱਖਣ ਲਈ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਇੱਛਾਵਾਂ ਦੀ ਕਦਰ ਕਰਨਾ ਗਰਾਮ ਪੰਚਾਇਤਾਂ ਦਾ ਮੁੱਢਲਾ ਫ਼ਰਜ਼ ਹੈ।


ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ,ਐਸ.ਐਸ.ਪੀ.ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਵਿਧਾਇਕ ਮਾਲੇਰਕੋਟਲਾ ਦੇ ਸ਼ਰੀਕ-ਏ-ਹਯਾਤ ਫਰਿਆਲ ਰਹਿਮਾਨ,ਕੇਵਲ ਸਿੰਘ,ਐਸ.ਡੀ.ਐਮ.ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਡੀ.ਡੀ.ਪੀ.ਓ ਰਿੰਪੀ ਗਰਗ ਤੋਂ ਇਲਾਵਾ ਹੋਰ ਪ੍ਰਮੁੱਖ ਸਖ਼ਸੀਅਤਾਂ ਮੌਜੂਦ ਸਨ ।

The Punjab Government Led By Sardar Bhagwant Singh Maan Is Committed To The Progress Of The State And The Well being Of The People


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App