ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਜਿੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤਿੰਨਾਂ ਦੀ ਜਥੇਦਾਰ ਦੀ ਰਿਹਾਇਸ਼ 'ਤੇ ਤਕਰੀਬਨ ਇਕ ਘੰਟੇ ਤੋਂ ਬੰਦ ਕਮਰਾ ਮੀਟਿੰਗ ਚੱਲ ਰਹੀ ਹੈ। ਕਿਆਸਰਾਈਆਂ ਲੱਗ ਰਹੀਆਂ ਹਨ ਕਿ ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਅਗਲੀ ਰਣਨੀਤੀ ਤਿਆਰ ਕਰਨ ਲਈ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ 15 ਦਸੰਬਰ ਨੂੰ ਹੋ ਸਕਦੀ ਹੈ। 15 ਦਸੰਬਰ ਦੀ ਆਉਂਦੀ ਤਰੀਕ ਨੂੰ ਦੇਖਦਿਆਂ ਜਿੱਥੇ ਸ਼੍ਰੋਮਣੀ ਅਕਾਲੀ ਦਲ ਤਤਪਰ ਹੈ ਉੱਥੇ ਹੀ ਇਸੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਵੀ ਜਥੇਦਾਰਾਂ ਪਾਸ ਅਰਜੋਈ ਕਰ ਰਹੇ ਹਨ ਕਿ ਪੰਥਕ ਹਿੱਤਾਂ ਲਈ ਇਸ ਮਾਮਲੇ ਨੂੰ ਜਲਦ ਹੱਲ ਕੀਤਾ ਜਾਵੇ। ਅੰਤਮ ਫੈਸਲਾ ਭਾਵੇਂ ਜਥੇਦਾਰਾਂ ਦਾ ਹੀ ਹੁੰਦਾ ਹੈ ਪਰ ਫਿਰ ਵੀ ਧਾਰਮਿਕ ਜਥੇਬੰਦੀਆਂ ਦੇ ਆਗੂ ਇਸ ਮਾਮਲੇ ਨੂੰ ਲੈ ਕੇ ਜਲਦ ਫੈਸਲਾ ਚਾਹੁੰਦੇ ਹਨ।
Jathedar Of Sri Akal Takht Sahib Sgpc President Dhami And Jathedar Giani Harpreet Singh Are Holding Closed Room Meeting
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)