ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਚੋਣ ਨਤੀਜਿਆਂ ਦੌਰਾਨ 4 ਵਿਧਾਨ ਸਭਾ ਹਲਕਿਆਂ 'ਚੋਂ 3 ਸੀਟਾਂ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਲਈ ਹੈ, ਜਦੋਂ ਕਿ ਬਰਨਾਲਾ ਸੀਟ 'ਤੇ ਕਾਂਗਰਸ ਦੀ ਜਿੱਤ ਹੋਈ ਹੈ। ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ ਜਿੱਤ ਹਾਸਲ ਕਰ ਲਈ ਹੈ। ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਫਰਕ ਨਾਲ ਜਿੱਤ ਗਏ ਹਨ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਤੋਂ 'ਆਪ' ਦੇ ਗੁਰਦੀਪ ਸਿੰਘ ਰੰਧਾਵਾ ਨੇ 5,772 ਵੋਟਾਂ ਦੇ ਫ਼ਰਕ ਨਾਲ ਇੱਥੇ ਵੱਡੀ ਜਿੱਤ ਹਾਸਲ ਕੀਤੀ ਹੈ। ਗੁਰਦੀਪ ਸਿੰਘ ਰੰਧਾਵਾ (ਆਪ) ਨੂੰ 59,004 ਵੋਟਾਂ ਪਈਆਂ ਹਨ ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801ਵੋਟਾਂ ਦੇ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ।
ਡਿੰਪੀ ਢਿੱਲੋਂ ਨੂੰ। 71198 ਵੋਟਾਂ ਹਾਸਲ ਹੋਈਆਂ, ਜਦਕਿ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ। 49397 ਵੋਟਾਂ ਨਾਲ ਦੂਜੇ ਨੰਬਰ 'ਤੇ ਅਤੇ ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ 12174 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ ਹਨ। ਇਸ ਤੋਂ ਇਲਾਵਾ ਬਰਨਾਲਾ ਸੀਟ 'ਤੇ 'ਆਪ' ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਬਰਨਾਲਾ 'ਚ ਕਾਂਗਰਸ ਦੇ ਕਾਲਾ ਢਿੱਲੋਂ 2147 ਵੋਟਾਂ ਨਾਲ ਜੇਤੂ ਰਹੇ ਹਨ। ਚੱਬੇਵਾਲ 'ਚ (ਆਪ) ਦੇ ਇਸ਼ਾਂਕ ਕੁਮਾਰ ਚੱਬੇਵਾਲ ਜੇਤੂ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਇਸ਼ਾਂਕ ਕੁਮਾਰ ਚੱਬੇਵਾਲ ਨੇ ਜਿੱਤ ਹਾਸਲ ਕਰ ਲਈ ਹੈ। ਇਸ਼ਾਂਕ ਕੁਮਾਰ ਚੱਬੇਵਾਲ ਨੂੰ51904 ਵੋਟਾਂ ਪਈਆਂ ਹਨ। ਉਥੇ ਹੀ ਕਾਂਗਰਸ ਉਮੀਦਵਾਰ ਰਣਜੀਤ ਕੁਮਾਰ ਦੂਜੇ ਨੰਬਰ 'ਤੇ ਰਹੇ ਹਨ। ਅਤੇ 23214 ਵੋਟਾਂ ਪਈਆਂ ਹਨ ਅਤੇ ਭਾਜਪਾ ਤੀਜੇ ਨੰਬਰ 'ਤੇ ਚੱਲ ਰਹੀ ਹੈ। ਭਾਜਪਾ ਦੇ ਉਮੀਦਵਾਰ ਸੋਹਣ ਸਿੰਘ ਠੰਢਲ ਨੂੰ 8692 ਵੋਟਾਂ ਪਈਆਂ ਹਨ।





