ਅੰਮ੍ਰਿਤਸਰ ਦਿਹਾਤੀ ਖੇਤਰ 'ਚ ਪੈਂਦੇ ਅਜਨਾਲਾ ਥਾਣੇ ਤੋਂ ਥੋੜੀ ਦੂਰੀ 'ਤੇ ਐਤਵਾਰ ਸਵੇਰੇ ਇਕ (ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਆਈਈਡੀ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ ਤੇ ਇਸ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਿਸ ਨੂੰ ਦਿੱਤੀ। ਇਸ ਆਈਡੀ 'ਚ ਵਿਸਫੋਟਕ ਕਾਫੀ ਜ਼ਿਆਦਾ ਸੀ। ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਪੁਲਿਸ ਨੇ ਕਬਜ਼ੇ 'ਚ ਲੈ ਲਈ ਹੈ ਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਖੰਗਾਲਨੇ ਸ਼ੁਰੂ ਕਰ ਦਿੱਤੇ ਹਨ।
ਥਾਣੇ ਦੇ ਆਸ-ਪਾਸ ਕਿਸੇ ਨੂੰ ਜਾਣ ਦੀ ਇਜਾਜ਼ਤ ਨਹੀਂ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਜਾਰੀ ਹੈ। ਪੁਲਿਸ ਚੱਪੇ-ਚੱਪੇ ਦੀ ਤਲਾਸ਼ੀ ਲੈ ਰਹੀ ਹੈ। ਪੁਲਿਸ ਮੁਲਜ਼ਮਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ 'ਚ ਜੁਟੀ ਹੈ ਕਿ ਰਾਤ ਕਿਸ ਵੇਲੇ ਇਹ ਆਈਈਡੀ ਇੱਥੇ ਛੱਡੀ ਗਈ। ਦੱਸ ਦੇਈਏ ਕਿ ਮੁਹਾਲੀ, ਫਿਰ ਤਰਨਤਾਰਨ ਤੇ ਹੁਣ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਆਈਈਡੀ ਰੱਖਣਾ ਸੁਰੱਖਿਆ ਏਜੰਸੀ ਲਈ ਚੁਣੌਤੀ ਹੈ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਹਥਿਆਰ, ਨਸ਼ੀਲੇ ਪਦਾਰਥ ਤੇ ਆਈਈਡੀ ਲਗਾਤਾਰ ਭੇਜੇ ਜਾ ਰਹੇ ਹਨ।
Ied Recovered Near Ajnala Police Station In Amritsar Atmosphere Of Terror Seal The Entire Area
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)