ਬਾਲ ਵਿਆਹ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ 27 ਨਵੰਬਰ ਨੂੰ ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਵੈਬਕਾਸਟ ਲਿੰਕ ਰਾਹੀਂ ਸਹੁੰ ਚੁਕਾਈ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਭਰ ਵਿੱਚ ਬਾਲ ਵਿਆਹ ਨੂੰ ਖਤਮ ਕਰਨਾ ਹੈ।
ਇਸ ਵਿਸ਼ੇਸ਼ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਮਹਿਲਾ ਸਵੈ ਸਹਾਇਤਾ ਸਮੂਹ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਹੈਲਪਰ, ਕਈ ਸੇਵਾ ਅਥਾਰਟੀਆਂ ਦੇ ਮੈਂਬਰ ਅਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਹੈ। ਡਾ. ਬਲਜੀਤ ਕੌਰ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੇ ਸਮੂਹਿਕ ਯਤਨਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਚੁਣੇ ਹੋਏ ਨੁਮਾਇੰਦਿਆਂ, ਸਿਹਤ ਕਰਮਚਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬਾਲ ਵਿਆਹ ਦੇ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਸੱਦਾ ਦਿੱਤਾ।
ਡਾ. ਬਲਜੀਤ ਕੌਰ ਨੇ ਮੁਹਿੰਮ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਆਪਣੀ ਵਚਨ ਬੱਧਤਾ ਦਰਸਾਉਦਿਆਂ ਕਿਹਾ ਕਿ ਬਾਲ ਵਿਆਹ-ਮੁਕਤ ਸੂਬਾ ਸਿਰਫ਼ ਇੱਕ ਵਿਜ਼ਨ ਨਹੀਂ ਹੈ, ਸਗੋਂ ਸਾਡੇ ਬੱਚਿਆਂ ਅਤੇ ਸਮਾਜ ਦੇ ਸਰਵਪੱਖੀ ਵਿਕਾਸ ਲਈ ਇੱਕ ਲੋੜ ਹੈ। ਉਨ੍ਹਾਂ ਸਾਰੇ ਹਿੱਸੇਦਾਰਾਂ ਨੂੰ ਇਸ ਇਤਿਹਾਸਕ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਕਿ ਜੇਕਰ ਅਸੀ ਸਾਰੇ ਮਿਲ ਕੇ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਇਕੱਠੇ ਹੋ ਕੇ ਖਤਮ ਕਰੀਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਲ ਵਿਆਹ ਦੀ ਇਸ ਬੁਰੀ ਪ੍ਰਥਾ ਨੂੰ ਠੱਲ ਪਾਉਣ ਲਈ ਲਗਤਾਰ ਯਤਨ ਕਰ ਰਹੀ ਹੈ।
Oath Will Be Administered On November 27 Regarding The child Marriage Free India Campaign Across Punjab The Aim Is To End Child Marriage
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)