Sri Akal Takht Sahib ਦੇ 2 ਸਾਬਕਾ ਜਥੇਦਾਰਾਂ ਦੇ ਧਾਰਮਿਕ ਸਮਾਗਮਾਂ 'ਚ ਬੋਲਣ 'ਤੇ ਰੋਕ, ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਂ ਵਾਪਸ ਲੈਣ ਦੇ ਆਦੇਸ਼

02/12/2024 | Public Times Bureau | Panjab

ਮਣੀ ਅਕਾਲੀ ਦਲ ਦੀ ਸਰਕਾਰ 'ਚ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੀਆਂ ਗਲਤੀਆਂ ਮੰਨਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਜ਼ਾ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਕ ਘੰਟਾ ਪਖਾਨਿਆਂ ਦੀ ਸਫ਼ਾਈ ਕਰਨ ਤੋਂ ਇਲਾਵਾ ਲੰਗਰ ਦੀ ਸੇਵਾ ਕਰਨਗੇ। ਸਾਰੇ ਦੋਸ਼ੀ ਗਲੇ 'ਚ ਪੱਟੀਆਂ ਪਾ ਕੇ ਸੇਵਾ ਕਰਨਗੇ। ਸੁਖਬੀਰ ਦੀ ਲੱਤ 'ਤੇ ਪਲਾਸਟਰ ਹੋਣ ਕਾਰਨ ਉਨ੍ਹਾਂ ਨੂੰ ਬਰਸ਼ਾ ਲੈ ਕੇ ਵ੍ਹੀਲ ਚੇਅਰ 'ਤੇ ਬੈਠ ਕੇ ਮੁੱਖ ਗੇਟ 'ਤੇ ਇਕ ਘੰਟੇ ਦੀ ਸੇਵਾ ਤੇ ਫਿਰ ਲੰਗਰ ਦੇ ਬਰਤਨ ਧੋਣ ਦੀ ਸੇਵਾ ਦਿੱਤੀ ਗਈ ਹੈ। ਉਨ੍ਹਾਂ ਦੇ ਗਲਾਂ 'ਚ ਤਖ਼ਤੀਆਂ ਪਾਈਆਂ ਗਈਆਂ ਹਨ। ਤਨਖਾਹ ਭੁਗਤਣ ਲਈ ਕੱਲ੍ਹ ਤੋਂ ਸੇਵਾ ਕਰਨਗੇ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰਨ ਦੇ ਆਦੇਸ਼ ਹੋਏ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰ ਦਿੱਤੇ ਗਏ ਹਨ।ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਹੂਲਤਾਂ ਮੰਗਲਵਾਰ 12 ਵਜੇ ਤਕ ਵਾਪਸ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਗਿਆਨੀ ਗੁਰਮੁਖ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਤੋਂ ਹਟਾਉਣ ਤੇ ਅੰਮ੍ਰਿਤਸਰ ਤੋਂ ਬਾਹਰ ਡਿਊਟੀ ਲਾਉਣ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਦੋਵਾਂ ਸਾਬਕਾ ਜਥੇਦਾਰ ਵੱਲੋਂ ਦਿੱਤਾ ਸਪਸ਼ਟੀਕਰਨ ਵੀ ਪ੍ਰਵਾਣ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਉੱਪਰ ਧਾਰਮਿਕ ਸਮਾਗਮਾਂ 'ਚ ਬੋਲਣ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ।


2 Former Jathedars Of Sri Akal Takht Sahib Banned From Speaking In Religious Functions Orders To Withdraw Facilities From Giani Gurbachan Singh


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App