ਆਪਣੀ ਹੀ ਸਰਕਾਰ ਤੇ ਵਰ੍ਹੇ ਨਿਡਰ ਵਿਧਾਇਕ ਕੁੰਵਰ ਵਿਜੈ ਪ੍ਰਤਾਪ

03/12/2024 | Public Times Bureau | Panjab

ਸਿੱਖ ਕੌਮ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਰਹਿ ਚੁੱਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਉਨ੍ਹਾਂ ਦੇ ਕਾਰਜਕਾਲ ਦੌਰਾਨ ਰਹਿ ਚੁੱਕੇ ਮੰਤਰੀ ਵਜ਼ੀਰਾਂ ਨੂੰ ਬਣਦੀ ਸਜ਼ਾ ਸੁਣਾ ਕੇ ਪੁਰਾਤਨ ਜੱਥੇਦਾਰ ਅਕਾਲੀ ਫੂਲਾ ਸਿੰਘ ਵਾਲਾ ਰੋਲ ਅਦਾ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਅੰਮ੍ਰਿਤਸਰ ਸਾਹਿਬ ਉੱਤਰੀ ਤੋਂ ਵਿਧਾਇਕ,ਪ੍ਰਸਿੱਧ ਵਕੀਲ ਤੇ ਆਈ ਪੀ ਐਸ਼ ਅਧਿਕਾਰੀ ਸ੍ਰੀ ਵਿਜੈ ਕੰਵਰ ਪ੍ਰਤਾਪ ਸਿੰਘ ਨੇ ਪੱਤਰਕਾਰਾਂ ਟੈਲੀਫੂਨ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਅੱਜ ਤੱਕ ਕਦੀ ਵੀ ਸਿੱਧੇ ਜਾਂ ਅਸਿੱਧੇ ਢੰਗ ਨਾਲ ਆਪਣੇ ਗੁਨਾਹ ਕਬੂਲ ਨਹੀਂ ਸੀ ਕੀਤੇ ਜਿਸ ਤਰਾ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਾਹਿਬਾਨਾਂ ਸਾਹਮਣੇ ਆਪਣੇ ਗੁਨਾਹਾ ਨੂੰ ਸ਼ਰੇਆਮ ਕਬੂਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਆਪਣੀ ਪਾਵਰ ਦਿਖਾਉਂਦੇ ਹੋਏ ਗੁਰੂ ਸਾਹਿਬਾਨਾਂ ਦੀ ਬੇਅਦਬੀ ਵਾਲਾ ਕੇਸ ਫਰੀਦਕੋਟ ਦੀ ਅਦਾਲਤ ਵਿੱਚ ਚੱਲਦਿਆਂ ਹੋਇਆ ਉੱਚ ਅਦਾਲਤਾਂ ਪਾਸੋਂ ਖਾਰਜ ਕਰਵਾ ਕੇ ਮੇਰੀ ਕਾਬਲੀਅਤ ਨੂੰ ਨੀਵਾਂ ਦਿਖਾਇਆ ਜਿਸ ਦੌਰਾਨ ਮੈਨੂੰ ਆਪਣੀ ਨੌਕਰੀ ਤੋਂ ਅਸਤੀਫ਼ਾ ਦੇਣਾ ਪਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਚੋਣਾਂ ਜਿੱਤਣ ਲਈ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕੀਤਾ ਸੀ

ਇੰਨ-ਬਿੰਨ ਉਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਰਕਟ ਹਾਊਸ ਵਿੱਚ ਮੈਨੂੰ ਵਰਤਦਿਆਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੇ ਕੋਲ ਹੁਣ ਬੇਅਦਬੀ ਦੇ ਕੇਸਾਂ ਦਾ ਜਾਂਚ ਅਧਿਕਾਰੀ ਹੈ ਤੁਸੀ ਸਾਡੀ ਸਰਕਾਰ ਬਣਾਓ ਅਸੀਂ ਬਹੁਤ ਹੀ ਥੋੜ੍ਹੇ ਸਮੇ ਵਿੱਚ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਸੁੱਟਾਂਗੇ ਪਰ ਮੇਰੇ ਵੱਲੋਂ ਬੇਹੱਦ ਚਾਰਾਜੋਈ ਕਰਨ ਤੇ ਵੀ ਭਗਵੰਤ ਮਾਨ ਸਰਕਾਰ ਦੇ ਕੰਨ ਦੀ ਜੂੰ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਬਾਦਲਾਂ ਨਾਲ ਮਿਲੀਭੁਗਤ ਕਰਨ ਵਾਲੇ ਅੱਜ ਇਹ ਸੋਚ ਲੈਣ ਕਿ ਅਸੀਂ ਤਾ ਉਨ੍ਹਾਂ ਨੂੰ ਮੁਆਫ਼ ਕਰ ਦਿੱਤਾ ਸੀ ਪਰ ਉਨ੍ਹਾਂ ਨੇ ਤਾ ਆਪਣਾ ਗੁਨਾਹ ਕਬੂਲ ਲਿਆ ਹੈ । ਉਨਾਂ ਪੰਜਾਬ ਦੀਆਂ ਹੁਕਮਰਾਨਾ ਤਿੰਨਾ ਹੀ ਸਰਕਾਰਾਂ ਨੂੰ ਆੜੇ ਹੱਥੀਂ ਲੈਂਦਿਆ ਕਿਹਾ ਕਿ ਸਭ ਨੇ ਬੇਅਦਬੀ ਦੇ ਮੁੱਦੇ ਤੇ ਆਪੋ ਆਪਣੀਆਂ ਸਿਆਸੀ ਰੋਟੀਆਂ ਸੇਕੀਆਂ ਹਨ ਜਦ ਕਿ ਕਿਸੇ ਨੇ ਵੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਰੱਤੀ ਭਰ ਵੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਬੜਾ ਠੰਡਾ ਹਾਉਕਾ ਭਰਦਿਆਂ ਕਿਹਾ ਕਿ ਭਾਵੇਂ ਭਗਵੰਤ ਮਾਨ ਨੇ ਬੇਅਦਬੀ ਦੇ ਮੁੱਦੇ ਤੇ ਬਾਦਲਾਂ ਨਾਲ ਆਪਣੀ ਗਿੱਟਮਿੱਟ ਕਰ ਲਈ ਹੈ ਪ੍ਰੰਤੂ ਗੁਰੂ ਸਾਹਿਬ ਜੀ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਘੜੀਸ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਕੀਤਾ ਹੈ ਤੇ ਸਜ਼ਾਵਾਂ ਦਿੱਤੀਆਂ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਭਾਵੇਂ ਮੈਨੂੰ ਕੁੱਝ ਵੀ ਕਰਨਾ ਪਵੇ ਪਰ ਮੈਂ ਜਿੰਨੀ ਦੇਰ ਮੇਰੀ ਘੰਡੀ ਵਿੱਚ ਸ਼ਾਹ ਹਨ ਗੁਰੂ ਸਾਹਿਬ ਜੀ ਦੀ ਪਵਿੱਤਰਤਾ ਲਈ ਮਰਦੇ ਦਮ ਤੱਕ ਲੜਦਾ ਰਹਾਂਗਾ।

Fearless Mla Kunwar Vijay Pratap On His Own Government


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App