ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਧਮਕੀਆਂ ਦੇਣ ਦੇ ਗੰਭੀਰ ਮਾਮਲੇ ’ਚ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਮੁਹਾਲੀ ਦੀ ਅਦਾਲਤ ਨੇ ਬੁੱਧਵਾਰ ਨੂੰ ਬਰੀ ਕਰ ਦਿੱਤਾ ਹੈ। ਮੁਹਾਲੀ ਦੇ ਜੁਡੀਸ਼ੀਅਲ ਮੈਜਿਸਟਰੇਟ ਨੇ ਇਸ ਮਾਮਲੇ ’ਚ ਪੁਲਿਸ ਵੱਲੋਂ ਪੇਸ਼ ਕੀਤੇ ਸਬੂਤਾਂ ਨੂੰ ਨਾਕਾਫ਼ੀ ਮੰਨਦਿਆਂ ਇਹ ਫ਼ੈਸਲਾ ਸੁਣਾਇਆ ਹੈ ਕਿਉਂਕਿ ਮੁਹਾਲੀ ਪੁਲਿਸ ਇਸ ਮਾਮਲੇ ’ਚ ਵਾਇਸ ਮੈਸੇਜ ਅਤੇ ਚੈਟ ਰਿਕਾਰਡ ਵਰਗੇ ਠੋਸ ਸਬੂਤ ਪੇਸ਼ ਕਰਨ ’ਚ ਨਾਕਾਮ ਰਹੀ ਹੈ। ਅਦਾਲਤ ਨੇ ਪਾਇਆ ਕਿ ਸਰਕਾਰੀ ਪੱਖ ਮੁਲਜ਼ਮਾਂ ਖ਼ਿਲਾਫ਼ ਠੋਸ ਸਬੂਤ ਪੇਸ਼ ਨਹੀਂ ਕਰ ਸਕਿਆ, ਜਿਸ ਕਾਰਨ ਮੁਲਜ਼ਮਾਂ ਨੂੰ ਕੇਸ ’ਚੋਂ ਬਰੀ ਕਰ ਦਿੱਤਾ ਗਿਆ ਹੈ।
ਇਸ ਮਾਮਲੇ ’ਚ ਮੁਹਾਲੀ ਦੀ ਅਦਾਲਤ ਨੇ ਬੰਬੀਹਾ ਗਰੁੱਪ ਦੇ ਸਰਗਨਾ ਲੱਕੀ ਪਟਿਆਲ ਦੀ ਪਤਨੀ ਰੇਨੂੰ ਨੂੰ ਲਗਾਤਾਰ ਅਦਾਲਤ ’ਚੋਂ ਲਗਾਤਾਰ ਗ਼ੈਰ-ਹਾਜ਼ਰ ਰਹਿਣ ਕਾਰਨ ਭਗੌੜਾ ਕਰਾਰ ਦੇ ਦਿੱਤਾ ਹੈ। ਰੇਨੂੰ 'ਤੇ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨਾਲ ਮਿਲ ਕੇ ਫਿਰੌਤੀ ਦੀ ਯੋਜਨਾ 'ਚ ਸ਼ਾਮਲ ਹੋਣ ਦਾ ਦੋਸ਼ ਹੈ। ਮੁਹਾਲੀ ਪੁਲਿਸ ਵੱਲੋਂ ਦਿਲਪ੍ਰੀਤ ਬਾਬਾ, ਸੁਖਪ੍ਰੀਤ ਬੁੱਢਾ ਅਤੇ ਰੇਨੂੰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਵੱਲੋਂ ਰੇਨੂੰ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਇਹ ਮਾਮਲਾ ਸਾਲ 2018 ’ਚ ਸਾਹਮਣੇ ਆਇਆ ਸੀ। ਇਸ ਸਬੰਧੀ ਥਾਣਾ ਫੇਜ਼ 8 ਦੀ ਪੁਲਿਸ ਨੇ ਇਸ ਮਾਮਲੇ ’ਚ ਗਾਇਕ ਗਿੱਪੀ ਗਰੇਵਾਲ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਸੀ। ਗਿੱਪੀ ਗਰੇਵਾਲ ਨੇ ਸ਼ਿਕਾਇਤ ’ਚ ਦੱਸਿਆ ਗਿਆ ਸੀ ਕਿ ਉਸ ਨੂੰ ਗੈਂਗਸਟਰ ਦਿਲਪ੍ਰੀਤ ਬਾਬਾ ਵੱਲੋਂ ਫਿਰੌਤੀ ਲਈ ਧਮਕੀ ਦਿੱਤੀ ਗਈ ਸੀ। ਗਿੱਪੀ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਧਮਕੀ ਦਿੱਤੀ ਗਈ ਸੀ ਕਿ ਜੇਕਰ ਉਸ ਨੇ ਪੈਸੇ ਨਾ ਦਿੱਤੇ ਤਾਂ ਉਸਦਾ ਪਰਮੀਸ਼ ਵਰਮਾ ਵਰਗਾ ਹੀ ਹਾਲ ਹੋਵੇਗਾ, ਜਿਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁੱਖੀ ਵਲੋਂ ਗਿੱਪੀ ਗਰੇਵਾਲ ਨੂੰ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ ਸੀ ਅਤੇ ਇਸ ਸ਼ਿਕਾਇਤ ਦੇ ਆਧਾਰ ’ਤੇ ਮੁਹਾਲੀ ਪੁਲਿਸ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।
Mohali Court Acquitted Gangster Dilpreet Baba And Sukhpreet Budha A Case Was Registered On The Complaint Of Gippy Grewal
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)