ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਇਕ ਵੱਡਾ ਫ਼ੈਸਲਾ ਲਿਆ ਹੈ। 24 ਦਸੰਬਰ ਤੋਂ 31 ਦਸੰਬਰ ਤਕ ਹੋਣਗੀਆਂ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ । ਸਿੱਖਿਆ ਵਿਭਾਗ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ । ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਤੇ ਲਾਗੂ ਹੋਣਗੇ। ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਇਹ ਹੁਕਮ ਜਾਰੀ ਕੀਤਾ ਗਿਆ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਵਿਚ ਲਗਪਗ 12,000 ਤੋਂ 13,000 ਸਰਕਾਰੀ ਸਕੂਲ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਮਾਨਤਾ ਪ੍ਰਾਪਤ ਹਨ। ਇਹਨਾਂ ਵਿਚ ਰਾਜ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਵੰਡੇ ਪ੍ਰਾਇਮਰੀ, ਮਿਡਲ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ।
ਇਸ ਦੇ ਇਲਾਵਾ ਅੱਠ ਹਜ਼ਾਰ ਦੇ ਕਰੀਬ ਪ੍ਰਾਈਵੇਟ ਸਕੂਲ ਹਨ।ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਪੱਛਮੀ ਗੜਬੜੀ ਦੇ ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ-ਪੱਛਮੀ ਭਾਰਤ ਦੇ ਆਲੇ-ਦੁਆਲੇ ਦੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ ਅਤੇ ਇਸ ਤੋਂ ਬਾਅਦ ਅਗਲੇ 48 ਘੰਟਿਆਂ ਦੌਰਾਨ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।
The Fun Of The Students Winter Vacation Announced In All Schools Of Punjab Read The Latest Command
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)