ਸੋਰਠਿ ਮਹਲਾ ੧ ॥
ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥*
Sorath Mahalaa 1 jinhee Satgur Seveaa Piaare Tinh Ke Saathh Tare Tinhaa Thaak N Paaeeai Piaare Amrit Rasan Hare
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)