ਧਾਰਮਿਕ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਖ਼ਿਲਾਫ਼ ਕਤਲ ਤੇ ਜਬਰ ਜਨਾਹ ਦੇ ਦੋਸ਼ਾਂ ਹੇਠ ਕੇਸ ਦਰਜ ਹੋਣ ਮਗਰੋਂ ਉਨ੍ਹਾਂ ਦਾ ਪਹਿਲਾ ਪ੍ਰਤੀਕਰਮ ਆਇਆ ਹੈ। ਆਪਣੇ ਉਪਰ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਰਣਜੀਤ ਸਿੰਘ ਢੱਡਰੀਆਂ ਨੇ ਕਿਹਾ ਹੈ ਕਿ 13 ਸਾਲ ਪਹਿਲਾਂ ਜਦੋਂ ਉਹ ਵਿਦੇਸ਼ ਗਏ ਸਨ ਤਾਂ ਲੜਕੀ ਨੇ ਪਰਮੇਸ਼ਰ ਦੁਆਰ ਦੇ ਬਾਹਰ ਆ ਕੇ ਜ਼ਹਿਰੀਲੀ ਦਵਾਈ ਖਾ ਲਈ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਸੀ।
ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ’ਚ ਜਬਰ ਜਨਾਹ ਜਾਂ ਗਰਭਵਤੀ ਹੋਣ ਦਾ ਕੋਈ ਜ਼ਿਕਰ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਖ਼ੁਦਕੁਸ਼ੀ ਦਾ ਮਾਮਲਾ ਸੀ। ਇਸ ਲਈ ਪਰਿਵਾਰ ਦੇ ਬਿਆਨਾਂ ’ਤੇ ਪੁਲਿਸ ਨੇ ਕਿਸੇ ਖਿਲਾਫ਼ ਕੋਈ ਕਾਰਵਾਈ ਨਾ ਕਰਦਿਆਂ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਕੇਸ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜੇ ਲੜਕੀ ਦੇ ਪਰਿਵਾਰ ਨੂੰ ਕੋਈ ਸ਼ੱਕ ਹੈ ਤਾਂ ਉਹ ਸੀਬੀਆਈ ਸਮੇਤ ਹਰ ਏਜੰਸੀ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ। ਜਾਂਚ ਲਈ ਪੁਲਿਸ ਜਿੱਥੇ ਵੀ ਬੁਲਾਵੇਗੀ, ਉਹ ਹਾਜ਼ਰ ਹੋਣਗੇ।
ਦੱਸ ਦਈਏ ਕਿ ਪਟਿਆਲਾ ਤੋਂ 14 ਕਿਲੋਮੀਟਰ ਦੂਰ ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ 13 ਸਾਲ ਪਹਿਲਾਂ ਲੜਕੀ ਦੀ ਭੇਤ-ਭਰੀ ਹਾਲਤ ’ਚ ਮੌਤ ਸਬੰਧੀ ਧਾਰਮਿਕ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਖ਼ਿਲਾਫ਼ ਪਟਿਆਲਾ ਦੇ ਥਾਣਾ ਪਸਿਆਣਾ ’ਚ ਕਤਲ ਤੇ ਜਬਰ ਜਨਾਹ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਹਰਿਆਣਾ ਦੇ ਕੈਥਲ ਵਾਸੀ ਸਾਹਿਬ ਸਿੰਘ ਨੇ ਬਿਆਨ ’ਤੇ ਦਰਜ ਕੀਤਾ ਗਿਆ ਹੈ। ਉਸ ਨੇ ਬਿਆਨ ’ਚ ਕਿਹਾ ਕਿ ਉਸ ਦੀ ਭੈਣ, ਮਾਂ ਨਾਲ ਗੁਰਦੁਆਰਾ ਪਰਮੇਸ਼ਰ ਦੁਆਰ ਜਾਂਦੀ ਸੀ ਤੇ ਕਈ ਵਾਰ ਉਥੇ ਹੀ ਰਹਿ ਜਾਂਦੀ ਸੀ। ਉਸ ਨੇ ਕਿਹਾ ਕਿ ਇਸ ਦੌਰਾਨ ਹੀ ਉਸ ਦੇ ਬਾਬੇ ਨਾਲ ਕਥਿਤ ਸਬੰਧ ਬਣ ਗਏ। ਉਹ ਜਦੋਂ ਕਥਿਤ ਤੌਰ ’ਤੇ ਗਰਭਵਤੀ ਹੋ ਗਈ ਸੀ ਤਾਂ ਉਸ ਨੇ ਬਾਬੇ ਨਾਲ ਗੱਲ ਕੀਤੀ ਪਰ ਉਸ ਨੂੰ ਕਥਿਤ ਤੌਰ ’ਤੇ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ।
Dhadri Wale Involved In The Rape And Murder Case Made A Big Claim Know What The Matter Is
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)