ਇੱਥੋਂ ਦੀ ਵਿਸ਼ੇਸ਼ ਪੋਕਸੋ ਅਦਾਲਤ ਨੇ 15 ਸਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਅਤੇ ਧਮਕੀਆਂ ਦੇਣ ਦੇ ਮਾਮਲੇ ’ਚ 23 ਸਾਲਾ ਵਿਅਕਤੀ ਨੂੰ ਅਲੱਗ ਅਲੱਗ ਧਾਰਾਵਾਂ ਤਹਿਤ ਦੋਸ਼ੀ ਕਰਾਰ ਦਿੰਦਿਆਂ ਕੈਦ ਤੇ ਜੁਰਮਾਨਾ ਦੀ ਸਜ਼ਾ ਸੁਣਾਈ ਹੈ। ਇਹ ਘਟਨਾ ਸਬੰਧੀ 16 ਜਨਵਰੀ 2022 ਵਿੱਚ ਤਹਿਸੀਲ ਜੈਤੋ ਤੇ ਪਿੰਡ ਨਵਾਂ ਰੋੜੀਕਪੂਰਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਥਾਣਾ ਜੈਤੋ ਵਿੱਚ ਸ਼ਿਕਾਇਤ ਕਰਕੇ ਆਪਣੇ ਬਿਆਨ ਦਰਜ ਕਰਵਾਏ ਸਨ ਜਿਸ ਦੀ ਸ਼ਿਕਾਇਤ ’ਤੇ ਤਹਿਸੀਲ ਜੈਤੋ ਦੇ ਪਿੰਡ ਰੋੜੀਕਪੂਰਾ ਦੇ ਵਸਨੀਕ ਗੁਰਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਰੋੜੀਕਪੂਰਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗਿ਼੍ਫ਼ਤਾਰ ਕੀਤਾ ਗਿਆ ਸੀ। ਵਿਸ਼ੇਸ਼ ਸ਼ੈਸ਼ਨ ਜੱਜ ਨਵਜੋਤ ਕੌਰ ਨੇ ਸਰਕਾਰ ਨੂੰ ਜਿਣਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆ ਵਿਵਸਥਾਵਾਂ ਤਹਿਤ ਪੀੜਤਾ ਨੂੰ 4 ਲੱਖ ਰੁਪਏ ਮੁਅਵਜ਼ਾ ਦੇਣ ਦਾ ਵੀ ਹੁਕਮ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਇਸ ਸਬੰਧੀ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਹੈ।
ਮੁਕੱਦਮੇ ਦੀ ਸਰਕਾਰੀ ਵਕੀਲ ਸੁਰਿੰਦਰ ਸਚਦੇਵਾ ਵੱਲੋਂ ਪੈਰਵੀ ਕਰਦਿਆਂ ਮੁਕੱਦਮੇ ਦਾ ਚਾਲਾਨ ਪੇਸ਼ ਕਰਨ ਉਪਰੰਤ ਗਵਾਹੀਆਂ ਕਰਵਾਈਆਂ ਗਈਆਂ ਜਿਸ ਦੇ ਆਧਾਰ ’ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਵਜੋਤ ਕੌਰ ਨੇ ਦਲੀਲਾਂ ਤੇ ਸਬੂਤਾਂ ਨਾਲ ਸਹਿਮਤ ਹੁੰਦਿਆਂ ਮੁਲਜਮ ਨੂੰ ਦੋਸ਼ੀ ਕਰਾਰ ਦਿੰਦੇ ਹੋਂਏ ਉਸ ਨੂੰ ਪੋਕਸੋ ਐਕਟ ਤਹਿਤ 20 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨਾ (ਜੁਰਮਾਨਾ ਨਾ ਦੇਣ ਦੀ ਸੂਰਤ ਵਿੱਚ ਉਸ ਨੂੰ 3 ਮਹੀਨੇ ਵਾਧੂ ਜੇਲ੍ਹ) ਦਾ ਹੁਕਮ ਕੀਤਾ। ਇਸ ਤੋਂ ਇਲਾਵਾ ਧਾਰਾ 363 ਵਿੱਚ 3 ਸਾਲ ਦੀ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨਾ, ਧਾਰਾ 366 ਵਿੱਚ 3 ਸਾਲ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨਾ, 346 ਵਿੱਚ ਇੱਕ ਸਾਲ ਕੈਦ ਅਤੇ ਧਾਰਾ 506 ਵਿੱਚ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ।
In Faridkot The Accused Of Raping A Minor Was Sentenced To 20 Years In Prison Ordered To Pay Compensation Of Four Lakhs To The Victim
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)